ਸਰਕਾਰ ਬਹਿਬਲ ਕਲਾਂ ਦਾ ਇਨਸਾਫ ਨਾ ਦੇ ਸਕੀ
*ਪ੍ਰਭਦੀਪ ਨੇ ਤਰਸ ਦੇ ਆਧਾਰ ’ਤੇ ਮਿਲੀ ਛੱਡੀ ਸਰਕਾਰੀ ਨੌਕਰੀ
ਅੰਮ੍ਰਿਤਸਰ ਟਾਈਮਜ਼ ਬਿਊਰੋ
ਕੋਟਕਪੂਰਾ- ਬਹਿਬਲ ਕਲਾਂ ਗੋਲੀਕਾਂਡ ’ਵਿਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਛੋਟੇ ਪੁੱਤਰ ਪ੍ਰਭਦੀਪ ਸਿੰਘ ਨੇ ਪਿਤਾ ਦੀ ਮੌਤ ਲਈ ਇਨਸਾਫ਼ ਨਾ ਦਿਵਾਏ ਜਾਣ ਦੇ ਰੋਸ ਵਜੋਂ ਸਰਕਾਰ ਵੱਲੋਂ ਤਰਸ ਦੇ ਆਧਾਰ ’ਤੇ ਮਿਲੀ ਸਰਕਾਰੀ ਨੌਕਰੀ ਛੱਡ ਦਿੱਤੀ ਹੈ। ਇਹ ਐਲਾਨ ਉਸ ਵੱਲੋਂ ਬਹਿਬਲ ਕਲਾਂ ’ਚ ਆਪਣੇ ਭਰਾ ਸੁਖਰਾਜ ਸਿੰਘ ਨਿਆਮੀ ਵਾਲਾ ਦੀ ਅਗਵਾਈ ਹੇਠ ਚੱਲ ਰਹੇ ਇਨਸਾਫ਼ ਮੋਰਚੇ ਦੌਰਾਨ ਕੀਤਾ ਗਿਆ। ਪ੍ਰਭਦੀਪ ਸਿੰਘ ਨੂੰ 2015 ਵਿੱਚ ਹੋਈ ਉਸ ਦੇ ਪਿਤਾ ਦੀ ਮੌਤ ਮਗਰੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਬਲ ਕਲਾਂ ਵਿੱਚ ਕਰਲਕ ਦੀ ਨੌਕਰੀ ਮਿਲੀ ਸੀ। ਪ੍ਰਭਦੀਪ ਸਿੰਘ ਨੇ ਕਿਹਾ ਕਿ ਉਸ ਦੇ ਪਰਿਵਾਰ ਨੂੰ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਦਾ ਇਨਸਾਫ਼ ਚਾਹੀਦਾ ਹੈ ਤੇ ਇਸ ਦੇ ਇਵਜ਼ ਵਿੱਚ ਕੋਈ ਲਾਭ ਨਹੀਂ ਚਾਹੀਦਾ। ਇਸ ਮੌਕੇ ਸੁਖਰਾਜ ਸਿੰਘ ਨੇ ਦੱਸਿਆ ਸਿੱਖ ਸੰਗਤ ਵੱਲੋਂ 7 ਜਨਵਰੀ ਨੂੰ ਆਰ-ਪਾਰ ਦੀ ਲੜਾਈ ਲੜੀ ਜਾਵੇਗੀ।
Comments (0)