ਦਮਦਮੀ ਟਕਸਾਲ, SGPC ਤੇ ਅਕਾਲੀ ਦਲ ਵੱਲੋਂ 'ਆਪ' ਸਰਕਾਰ 'ਤੇ ਹਮਲਾ

ਦਮਦਮੀ ਟਕਸਾਲ, SGPC ਤੇ ਅਕਾਲੀ ਦਲ ਵੱਲੋਂ 'ਆਪ' ਸਰਕਾਰ 'ਤੇ ਹਮਲਾ

ਅੰਮ੍ਰਿਤਸਰ ਟਾਈਮਜ਼ ਬਿਊਰੋ

ਚੰਡੀਗੜ੍ਹ: ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ 'ਤੇ ਕਾਰਵਾਈ ਵਿਰੁੱਧ ਸਾਨ ਫਰਾਂਸਿਸਕੋ ਤੋਂ ਬਿਆਨ ਜਾਰੀ ਕਰਦਿਆਂ  ਤੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਲਈ ਹਦਾਇਤਾਂ ਦੀ ਮੰਗ ਕਰਦਿਆਂ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ। ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਅੰਮ੍ਰਿਤਪਾਲ ਅਤੇ ਹੋਰ ਗ੍ਰਿਫਤਾਰ ਸਿੱਖਾਂ ਨੂੰ ਸਿੱਖ ਭਾਈਚਾਰੇ ਦੇ ਹਵਾਲੇ ਕਰਨ ਹਾਲਾਂਕਿ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਅਜੇ ਵੀ ਗ੍ਰਿਫਤਾਰੀ ਤੋਂ ਬਚ ਰਿਹਾ ਹੈ।

ਹੋਰ ਸਿੱਖ ਜਥੇਬੰਦੀਆਂ ਨੇ ਇਸ ਕਾਰਵਾਈ ਦੀ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ‘ਤੇ ‘ਬੇਕਸੂਰ ਸਿੱਖ ਨੌਜਵਾਨਾਂ ਨੂੰ ਝੂਠੇ ਕੇਸਾਂ ‘ਚ ਫਸਾਉਣ’ ਦਾ ਦੋਸ਼ ਲਾਇਆ ਜਦੋਂਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ‘ਚ ‘ਕਠਪੁਤਲੀ’ ‘ਆਪ’ ਸ਼ਾਸਨ ਦੀ ‘ਅਣ ਐਲਾਨੀ ਐਮਰਜੈਂਸੀ ਅਤੇ ਜਬਰ ਦੇ ਰਾਜ’ ਅਤੇ ‘ਅੰਨ੍ਹੇਵਾਹ ਗ੍ਰਿਫਤਾਰੀਆਂ’ ਦੀ ਨਿਖੇਧੀ ਕੀਤੀ। ਨਿਰਦੋਸ਼ ਸਿੱਖ ਨੌਜਵਾਨ", ਖਾਸ ਕਰਕੇ ਅੰਮ੍ਰਿਤਧਾਰੀ, ਸਿਰਫ਼ ਸ਼ੱਕ ਦੇ ਆਧਾਰ 'ਤੇ ਗ੍ਰਿਫਤਾਰ ਕੀਤੇ ਜਾ ਰਹੇ ਹਨ। ਸੁਖਬੀਰ ਨੇ “ਸੰਵਿਧਾਨਕ ਤਰੀਕਿਆਂ ਦਾ ਸਹਾਰਾ ਲੈਣ ਲਈ ਸਰਕਾਰ ਦੀ ਆਲੋਚਨਾ ਕੀਤੀ ਅਤੇ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਵਿਰੁੱਧ ਚੱਲ ਰਹੀ ਕਾਰਵਾਈ ਵਿੱਚ ਗ੍ਰਿਫਤਾਰ ਕੀਤੇ ਗਏ ਸਾਰੇ ਬੇਕਸੂਰ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ।