ਕਾਂਗਰਸ ਨੇ ਪ੍ਰਨੀਤ ਕੌਰ ਨੂੰ ਪੰਜਾਬ ਕਾਂਗਰਸ ਪਾਰਟੀ 'ਚੋਂ ਕੀਤਾ ਬਰਖ਼ਾਸਤ
ਅੰਮ੍ਰਿਤਸਰ ਟਾਈਮਜ਼
ਚੰਡੀਗੜ੍ਹ: ਕਾਂਗਰਸ ਨੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾਉਂਦਿਆਂ ਬਰਖਾਸਤ ਕਰ ਦਿੱਤਾ ਹੈ। ਇਸਦੇ ਨਾਲ ਹੀ ਮੈਂਬਰ ਪਾਰਲੀਮੈਂਟ ਨੂੰ ਜਵਾਬ ਤਲਬ ਕਰਦੇ ਹੋਏ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਤਿੰਨ ਦਿਨਾਂ ਅੰਦਰ ਪਾਰਟੀ ਕੋਲ ਜਵਾਬ ਦਾਖਲ ਕਰਨ ਲਈ ਕਿਹਾ ਗਿਆ ਹੈ। ਪਾਰਟੀ ਨੇ ਮੈਂਬਰ ਪਾਰਲੀਮੈਂਟ ਦੀ ਇਹ ਮੁਅੱਤਲੀ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦੇ ਕੀਤੀ ਹੈ।
ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਅੰਦਰ ਪ੍ਰਨੀਤ ਕੌਰ ਨੂੰ ਪਾਰਟੀ ਵਿੱਚੋਂ ਕੱਢਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਪਿਛਲੇ ਦਿਨੀਂ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਠਾਨਕੋਟ ਰੈਲੀ 'ਚ ਕਿਹਾ ਸੀ ਕਿ ਪ੍ਰਨੀਤ ਕੌਰ ਨੂੰ ਪਾਰਟੀ 'ਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਬੇਨਤੀ ਕੀਤੀ ਸੀ ਕਿ ਪ੍ਰਨੀਤ ਕੌਰ ਨੂੰ ਪਾਰਟੀ 'ਚੋਂ ਬਾਹਰ ਕੱਢਣ ਦਾ ਤੁਰੰਤ ਐਲਾਨ ਕਰਨ। ਉਨ੍ਹਾਂ ਨੇ ਕੈਪਟਨ ਨੂੰ ਵੀ ਗੱਦਾਰ ਕਰਾਰ ਦਿੱਤਾ ਸੀ।ਦੱਸ ਦਈਏ ਕਿ ਪ੍ਰਨੀਤ ਕੌਰ ਦੇ ਪਤੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਪੁੱਤ ਤੇ ਧੀ ਵੀ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਇਸ ਲਈ ਕਿਹਾ ਜਾ ਰਿਹਾ ਹੈ ਕਿ ਉਹ ਕਿਸੇ ਵੇਲੇ ਵੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।
Comments (0)