ਪੰਜਾਬ 'ਵਿਚ ਲਾਜ਼ਮੀ ਹੋਏ ਵੈਕਸੀਨ ਦੇ ਦੋਵੇਂ ਡੋਜ਼

ਪੰਜਾਬ 'ਵਿਚ ਲਾਜ਼ਮੀ ਹੋਏ ਵੈਕਸੀਨ ਦੇ ਦੋਵੇਂ ਡੋਜ਼

ਓਮੀਕ੍ਰੋਨ ਦੇ ਵਧਦੇ ਖ਼ਤਰੇ ਨੂੰ ਲੈ ਕੇ ਸਰਕਾਰ ਨੇ ਜਾਰੀ ਕੀਤੀਆਂ ਹਦਾਇਤਾਂ

ਅੰਮ੍ਰਿਤਸਰ ਟਾਈਮਜ਼ ਬਿਉਰੋ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ ਕਿ ਪੰਜਾਬ 'ਵਿਚ ਆਉਣ ਲਈ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਦੋਵੇਂ ਡੋਜ਼ ਲੱਗੀਆਂ ਹੋਈਆਂ ਹਨ ਸਰਟੀਫਿਕੇਟ ਕੋਲ ਹੋਣਾ ਜ਼ਰੂਰੀ ਹੈ।

1. ਸਬਜ਼ੀ ਮੰਡੀ, ਪਬਲਿਕ ਟਰਾਂਸਪੋਰਟ, ਸ਼ਾਪਿੰਗ ਕੰਪਲੈਕਸ 'ਚ ਜ਼ਿਆਦਾ ਭੀੜ ਇਕੱਠੀ ਕਰਨ 'ਤੇ ਮਨਾਹੀ ਹੋਵੇਗੀ।

2. ਹੋਟਲ, ਬਾਰ, ਰੈਸਟੋਰੈਂਟ, ਮਾਲ, ਸ਼ਾਪਿੰਗ ਕੰਪਲੈਕਸ 'ਵਿਚ ਉਹੀ ਲੋਕ ਦਾਖਲ ਹੋ ਸਕਦੇ ਹਨ ਜਿਨ੍ਹਾਂ ਨੇ ਵੈਕਸੀਨ ਦੀਆਂ ਦੋਵੇਂ ਡੋਜ਼ ਲਈਆਂ ਹਨ।

3. ਸਿਹਤ ਪ੍ਰੋਟੋਕਾਲ ਮੁਤਾਬਕ ਨਿੱਜੀ ਤੇ ਸਰਕਾਰੀ ਖੇਤਰ ਦੇ ਬੈਂਕਾਂ ਦੋਵੇਂ ਡੋਜ਼ਾਂ ਲਈਆਂ ਜਾਣ ਵਾਲਿਆਂ ਨੂੰ ਹੀ ਆਪਣੀ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਹੋਵੇਗੀ।