ਪੰਜਾਬ ਵਿਚ ਹੀ ਬਣਦਾ ਚਿੱਟਾ?

ਪੰਜਾਬ ਵਿਚ ਹੀ ਬਣਦਾ ਚਿੱਟਾ?

ਮੁੱਖ ਮੰਤਰੀ ਭਗਵੰਤ ਮਾਨ ਦੇ ਦਾਅਵੇ ਮਗਰੋਂ ਭਾਜਪਾ ਆਗੂ ਸਿਰਸਾ ਔਖੇ 

 ਅੰਮ੍ਰਿਤਸਰ ਟਾਈਮਜ਼ ਬਿਊਰੋ

ਚੰਡੀਗੜ੍ਹ: ਪੰਜਾਬ ਵਿਚ ਨਸ਼ੇ ਦੇ ਮਾਮਲੇ ਨੂੰ ਲੈ ਕੇ ਇੱਕ ਵਾਰ ਫਿਰ ਸਿਆਸਤ ਗਰਮਾ ਰਹੀ ਹੈ। ਬੀਜੇਪੀ ਨੇਤਾ ਮਨਜਿੰਦਰ ਸਿਰਸਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਵਾਲ ਚੁੱਕੇ ਹਨ। ਸਿਰਸਾ ਨੇ ਪੁੱਛਿਆ ਹੈ ਕਿ ਕੀ ਭਗਵੰਤ ਮਾਨ ਨੇ ਪਾਕਿਸਤਾਨ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਕੀ ਅਰਵਿੰਦ ਕੇਜਰੀਵਾਲ ਭਗਵੰਤ ਮਾਨ 'ਤੇ ਪਾਕਿਸਤਾਨ ਦੇ ਹੱਕ ਵਿਚ ਸਟੈਂਡ ਲੈਣ ਲਈ ਦਬਾਅ ਪਾ ਰਹੇ ਹਨ।ਦਰਅਸਲ ਪੰਜਾਬ ਸਰਕਾਰ ਨੇ ਚੰਡੀਗੜ੍ਹ ਨੂੰ ਲੈ ਕੇ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਹੀ ਚਿੱਟਾ (ਨਸ਼ਾ) ਬਣਨ ਦੀ ਗੱਲ ਕੀਤੀ ਸੀ ਜਿਸ 'ਤੇ ਹੁਣ ਸਿਰਸਾ ਨੇ ਇਹ ਸਵਾਲ ਕੀਤਾ ਹੈ।ਮਾਨ ਨੇ ਵਿਧਾਨ ਸਭਾ ਵਿੱਚ ਕਿਹਾ ਸੀ ਕਿ ਨਸ਼ੇ ਮੰਨ ਲਓ ਕਿ ਉਹ ਸਰਹੱਦ ਪਾਰ (ਪਾਕਿਸਤਾਨ) ਤੋਂ ਆਏ ਹਨ। ਰਾਜਸਥਾਨ ਪੰਜਾਬ ਨਾਲੋਂ ਢਾਈ ਗੁਣਾ ਵੱਡਾ ਹੈ। ਜੰਮੂ-ਕਸ਼ਮੀਰ ਦੀ ਅੱਧੀ ਤੋਂ ਵੱਧ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਇਹ ਇੱਥੇ ਹੀ ਬਣਦਾ ਹੈ, ਇੱਥੇ ਵਾਲੇ ਹੀ ਨੇ, ਉਨ੍ਹਾਂ ਨੂੰ ਜਲਦੀ ਹੀ ਸਾਹਮਣੇ ਲਿਆਂਦਾ ਜਾਏਗਾ।

ਭਾਜਪਾ ਆਗੂ ਸਿਰਸਾ ਨੇ ਕਿਹਾ ਕਿ ਇਹ ਗੱਲ ਮੰਨਣਯੋਗ ਨਹੀਂ ਹੈ ਕਿ ਭਗਵੰਤ ਮਾਨ ਪਾਕਿਸਤਾਨ ਨੂੰ ਨਸ਼ਾ ਤਸਕਰੀ ਤੋਂ ਕਲੀਨ ਚਿੱਟ ਦੇ ਰਹੇ ਹਨ। ਉਹ ਕਹਿ ਰਿਹਾ ਹੈ ਕਿ ਇੱਥੇ ਚਿੱਟਾ ਬਣਦਾ। ਉਸ ਦਾ ਕਹਿਣਾ ਹੈ ਕਿ ਪੰਜਾਬ ਵਿਚ ਨਸ਼ਾ ਕੀਤਾ ਜਾ ਰਿਹਾ ਹੈ, ਜਦਕਿ ਪੂਰੀ ਦੁਨੀਆ ਜਾਣਦੀ ਹੈ ਕਿ ਇਹ ਸਭ ਪਾਕਿਸਤਾਨ ਨੇ ਕੀਤਾ ਹੈ।ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦਾ ਮਾਮਲਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਹੁੰਦਿਆਂ ਵੀ ਡ੍ਰੋਨਾਂ ਤੋਂ ਹੈਰੋਇਨ ਸਪਲਾਈ ਕਰਨ ਦੇ ਮਾਮਲੇ ਆਏ ਸੀ। ਇਹ ਡਰੋਨ ਪਾਕਿਸਤਾਨ ਤੋਂ ਆਏ ਸਨ। ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਬੀਐਸਐਫ ਦੀ ਰੇਂਜ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰ ਦਿੱਤੀ।