ਨਸ਼ੀਲੇ ਕੈਪਸੂਲਾਂ ਸਮੇਤ ਬੀਬੀ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ

ਨਸ਼ੀਲੇ ਕੈਪਸੂਲਾਂ ਸਮੇਤ ਬੀਬੀ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ

ਅੰਮ੍ਰਿਤਸਰ ਟਾਈਮਜ਼

ਬਠਿੰਡਾ : ਪਿੰਡ ਚੱਕ ਫਤਿਹ ਸਿੰਘ ਵਾਲਾ ਵਿਖੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਲੜ ਰਹੀ ਐਕਸ਼ਨ ਕਮੇਟੀ ਦੇ ਨੌਜਵਾਨਾਂ ਨੇ ਇਕ ਹੋਰ ਬੀਬੀ ਨੂੰ ਨਸ਼ੀਲੇ ਕੈਪਸਲਾਂ ਸਮੇਤ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਇਸ ਨਾਲ ਕਾਬੂ ਕੀਤੇ ਕਥਿਤ ਨਸ਼ਾ ਤਸਕਰਾਂ ਦੀ ਗਿਣਤੀ 5 ਬੀਬੀਆਂ ਸਮੇਤ 9 ਹੋ ਗਈ ਹੈ। ਕਹਿਰ ਦੀ ਗਰਮੀ ਦੇ ਬਾਵਜੂਦ ਬੀਬੀਆਂ ਸਮੇਤ ਪਿੰਡ ਵਾਸੀਆਂ ਨੇ  ਲਗਾਤਾਰ ਚੌਥੇ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ ਰੱਖਿਆ। ਉਹਨਾਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਪ੍ਰਤੀ ਗੰਭੀਰ ਨਾ ਹੋਣ 'ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਨਸ਼ਿਆਂ ਵਿਰੁੱਧ ਚੱਲ ਰਹੀ ਇਸ ਜੰਗ ਵਿਚ ਪਿੰਡਾਂ ਦੀਆਂ ਬੀਬੀਆਂ ਵੀ ਜ਼ਿਆਦਾ ਗੰਭੀਰ ਦਿਖਾਈ ਦੇ ਰਹੀਆਂ ਹਨ। ਇਸ ਮੌਕੇ ਐਕਸ਼ਨ ਕਮੇਟੀ ਦੇ ਆਗੂਆਂ ਕੁਲਜੀਤ ਸਿੰਘ ਅਤੇ ਸਿਮਰਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਇਕ ਬੀਬੀ ਨੂੰ ਨਸ਼ੀਲੇ ਕੈਪਸੂਲ ਸਮੇਤ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਜੇਕਰ ਪੁਲਿਸ ਨੇ ਇਸ ਬੀਬੀ  ਖ਼ਿਲਾਫ਼ ਲੋੜੀਂਦੀ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪਿੰਡ ਨੂੰ ਨਸ਼ਾ ਮੁਕਤ ਹੋਣ ਤੱਕ ਮਾਰਚ ਜਾਰੀ ਰੱਖਿਆ ਜਾਵੇਗਾ।