ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਘੱਲੂਘਾਰੇ ਦੇ ਸਮੁਹ ਸ਼ਹੀਦਾਂ ਦੀ ਯਾਦ’ਚ ਅੰਖਡ ਪਾਠ ਸਾਹਿਬ ਆਰੰਭ

ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਘੱਲੂਘਾਰੇ ਦੇ ਸਮੁਹ ਸ਼ਹੀਦਾਂ ਦੀ ਯਾਦ’ਚ ਅੰਖਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ ਟਾਈਮਜ਼


ਅੰਮ੍ਰਿਤਸਰ (30 ਮਈ) ਜੂਨ 1984 ਦੀ ਯਾਦ ਨੂੰ ਮਨਾਉਂਦੇ ਹੋਏ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿੱਖੇ ਸ੍ਰੀ ਅੰਖਡ ਪਾਠ ਸਾਹਿਬ ਦੀ ਆੰਰਭਤਾ ਨਾਲ ਘੱਲੂਘਾਰਾ ਸਪਤਾਹ ਸ਼ੁਰੂ ਹੋ ਗਿਆ ਹੈ। ਕੇਂਦਰ ਸਰਕਾਰ ਦੇ ਹੁਕਮ ਨਾਲ 1 ਜੂਨ 1984 ਨੂੰ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਤੇ ਅਰਧ ਸੈਨਿਕ ਬਲਾ ਨੇ ਬਿਨਾ ਕਿਸੇ ਭੜਕਾਹਟ ਦੇ ਹਮਲਾ ਕਰ ਦਿੱਤਾ ਸੀ। ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਤੋਂ ਜਵਾਬੀ ਕਾਰਵਾਈ ਕਰਦੇ ਹੋਏ ਭਾਈ ਮਹਿੰਗਾ ਸਿੰਘ ਬੱਬਰ ਨੂੰ ਘੱਲੂਘਾਰੇ ਦਾ ਪਹਿਲਾ ਸ਼ਹੀਦ ਹੋਣ ਦਾ ਮਾਣ ਹਾਸਿਲ ਹੋਇਆ। ਉਨ੍ਹਾਂ ਦਾ ਸੰਸਕਾਰ ਅਗਲੇ ਦਿਨ ਮੰਜੀ ਸਾਹਿਬ ਦੀਵਾਨ ਹਾਲ ਦੇ ਨਜ਼ਦੀਕ ਭਾਈ ਸੁਖਦੇਵ ਸਿੰਘ ਬੱਬਰ ਦੀ ਮੌਜੂਦਗੀ ਵਿੱਚ ਸਮੁੰਹ ਜਥੇਬੰਦੀਆਂ ਵਲੋਂ ਮਰਿਯਾਦਾ ਅਨੁਸਾਰ ਕੀਤਾ ਗਿਆ ਸੀ।

ਅਗਲੇ ਦਿਨਾਂ ਵਿੱਚ ਫੌਜੀ ਹਮਲੇ ਦੌਰਾਨ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਵਾਲੇ, ਭਾਈ ਅਮਰੀਕ ਸਿੰਘ ਜੀ, ਜਨਰਲ ਸ਼ਾਬੇਗ ਸਿੰਘ ਸਮੇਤ ਹਜ਼ਾਰਾਂ ਸਿੰਘ, ਬੀਬੀਆਂ, ਬਜ਼ੁਰਗ ਅਤੇ ਬੱਚੇ ਸ਼ਹੀਦ ਹੋ ਗਏ ਸਨ। ਉਨ੍ਹਾਂ ਸਾਰਿਆਂ ਦੀ ਸ਼ਹੀਦੀ ਨੂੰ ਨਤਮਸਤਕ ਹੋਣਾ ਅਤੇ ਸਿੱਖੀ ਦੀ ਜੀਵਨ ਜੁਗਤ ਤੇ ਪਹਿਰਾ ਦੇਣਾ ਸਮੇਂ ਦੀ ਲੋੜ ਹੈ। ਜਥੇਦਾਰ ਹਵਾਰਾ ਕਮੇਟੀ ਦੇ ਆਗੂ ਪ੍ਰੋ ਬਲਜਿੰਦਰ ਸਿੰਘ ਤੇ ਮਹਾਬੀਰ ਸਿੰਘ ਸੁਲਤਾਨਵਿੰਡ ਨੇ ਦੱਸਿਆ ਕਿ 1 ਜੂਨ ਨੂੰ ਸਵੇਰੇ 7.30 ਵਜੇ ਸ੍ਰੀ ਅੰਖਡ ਸਾਹਿਬ ਦੇ ਭੋਗ ਪੈਣਗੇ। ਉਪਰੰਤ ਸੰਗਤਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਕੀਤੀ ਜਾਵੇਗੀ। ਪ੍ਰਬੰਧਕਾਂ ਵੱਲੋਂ ਸਮੁਹ ਜਥੇਬੰਦੀਆਂ ਅਤੇ ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਸ਼ਹੀਦੀ ਸਮਾਗਮ ਵਿੱਚ ਸ਼ਾਮਲ ਹੋਣ। ਅਜ ਪਾਠ ਦੀ ਆਰੰਭਤਾ ਵੇਲੇ ਭਾਈ ਮਹਿੰਗਾ ਸਿੰਘ ਦੇ ਭਰਾ ਦਵਿੰਦਰਪਾਲ ਸਿੰਘ, ਪੰਜਾ ਸਿੰਘਾ ਚੋਂ ਭਾਈ ਸਤਨਾਮ ਸਿੰਘ ਝੰਝੀਆਂ, ਮਹਾਬੀਰ ਸਿੰਘ ਸੁਲਤਾਨਵਿੰਡ, ਰਘਬੀਰ ਸਿੰਘ ਭੁੱਚਰ, ਨਰਿੰਦਰ ਸਿੰਘ ਗਿੱਲ, ਜਸਬੀਰ ਸਿੰਘ ਝਬਾਲ, ਸੁਰਜੀਤ ਸਿੰਘ ਗਿੱਲ ਆਦਿ ਹਾਜ਼ਰ ਸਨ।