ਅੰਮ੍ਰਿਤਪਾਲ ਸਿੰਘ ਨਾਲ ਸੰਬੰਧਾਂ ਕਾਰਣ ਲਾਲ ਕਿਲ੍ਹੇ 'ਤੇ ਨਿਸ਼ਾਨ ਸਾਹਿਬ ਝੁਲਾਉਣ ਵਾਲਾ ਜੁਗਰਾਜ ਸਿੰਘ  ਪੁਲੀਸ ਨੇ ਫੜਿਆ

ਅੰਮ੍ਰਿਤਪਾਲ ਸਿੰਘ ਨਾਲ ਸੰਬੰਧਾਂ ਕਾਰਣ ਲਾਲ ਕਿਲ੍ਹੇ 'ਤੇ ਨਿਸ਼ਾਨ ਸਾਹਿਬ ਝੁਲਾਉਣ ਵਾਲਾ ਜੁਗਰਾਜ ਸਿੰਘ  ਪੁਲੀਸ ਨੇ ਫੜਿਆ

ਅੰਮ੍ਰਿਤਸਰ ਟਾਈਮਜ਼ ਬਿਊਰੋ

ਖਾਲੜਾ-ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਨਿਸ਼ਾਨ ਸਾਹਿਬ ਝੁਲਾਉਣ ਵਾਲੇ ਜਗਰਾਜ ਸਿੰਘ ਵਾਂ ਨੂੰ ਪੰਜਾਬ ਪੁਲਿਸ ਵਲੋਂ ਹਿਰਾਸਤ 'ਵਿਚ ਲਿਆ ਗਿਆ ਹੈ। ਐੱਸ.ਐੱਚ.ਓ. ਖਾਲੜਾ ਚਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਰਸ ਪੰਜਾਬ ਦੇ ਜਥੇਬੰਦੀ ਨਾਲ ਸੰਪਰਕ ਰੱਖਣ ਵਾਲੇ ਜੁਗਰਾਜ ਸਿੰਘ  ਪਿੰਡ ਵਾਂ ਤਾਰਾ ਸਿੰਘ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਸ ਵਿਰੁੱਧ 7-51 ਦੀ ਕਾਰਵਾਈ ਅਮਲ ਵਿਚ ਲਿਆਉਂਦਿਆਂ ਉਸ ਨੂੰ ਅਦਾਲਤ ਪੱਟੀ ਵਿਖੇ ਪੇਸ਼ ਕੀਤਾ ਗਿਆ ਹੈ। ਇਥੇ ਇਹ ਦੱਸਣਯੋਗ ਹੈ ਕਿ ਜੁਗਰਾਜ ਸਿੰਘ ਵਾਂ ਦਾ ਮਗਰਲੇ ਦਿਨੀਂ ਵਿਆਹ ਹੋਇਆ ਸੀ ਅਤੇ ਉਸ ਵਿਚ ਵਾਰਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਸੀ।