ਜਸਟਿਸ ਅਜੀਤ ਸਿੰਘ ਬੈਂਸ ਜੀ ਦੀ ਅੰਤਿਮ ਅਰਦਾਸ 'ਤੇ ਪ੍ਰਮੁੱਖ ਸਖਸ਼ੀਅਤਾਂ ਵਲੋਂ ਨਿੱਘੀ ਸ਼ਰਧਾਂਜਲੀ

ਜਸਟਿਸ ਅਜੀਤ ਸਿੰਘ ਬੈਂਸ ਜੀ ਦੀ ਅੰਤਿਮ ਅਰਦਾਸ 'ਤੇ ਪ੍ਰਮੁੱਖ ਸਖਸ਼ੀਅਤਾਂ ਵਲੋਂ ਨਿੱਘੀ ਸ਼ਰਧਾਂਜਲੀ

ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ: ਮਨੁੱਖੀ ਅਧਿਕਾਰਾਂ ਦੇ ਰਾਖੇ ਵਜੋਂ ਜਾਣੇ ਜਾਂਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜਸਟਿਸ ਸਰਦਾਰ ਅਜੀਤ ਸਿੰਘ ਬੈਂਸ ਜੋ ਪਿਛਲੇ ਦਿਨੀਂ 99 ਸਾਲ ਦੀ ਉਮਰ ਵਿੱਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ।

ਉੁਹਨਾ ਦੀ ਅੰਤਿਮ ਅਰਦਾਸ ਅੱਜ ਚੰਡੀਗੜ੍ਹ ਦੇ ਸੈਕਟਰ 11 ਸਥਿਤ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ। ਜਿੱਥੇ ਸਿੱਖ ਸੰਗਤ ਅਤੇ ਸਿੱਖ ਪੰਥ ਦੀਆ ਸਿਰਮੋਰ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ ਤੇ ਸਰਦਾਰ ਅਜੀਤ ਸਿੰਘ ਬੈਂਸ ਜੀ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ।

ਜਸਟਿਸ ਸਰਦਾਰ ਅਜੀਤ ਸਿੰਘ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੈਅਰਮੈਨ ਸਨ ਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਜੂਝਦਿਆ ਉਹਨਾਂ ਨੇ ਅਣਥੱਕ ਘਾਲਣਾਵਾਂ ਘਾਲੀਆਂ ਸਨ । ਮਨੁੱਖੀ ਅਧਿਕਾਰਾਂ ਲਈ ਜੂਝਣ ਵਾਲੇ ਹਰ ਸ਼ਖਸ ਲਈ ਜਸਟਿਸ ਅਜੀਤ ਸਿੰਘ ਬੈਂਸ ਚਾਨਣ ਮੁਨਾਰਾ ਰਹਿਣਗੇ ਤੇ ਉਹਨਾਂ ਦੇ ਕੀਤੇ ਹੋਏ ਕੰਮਾਂ ਨਹੀਂ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ