ਪਟਿਆਲਾ 'ਚ ਗੋਲੀ ਲੱਗਣ ਕਾਰਨ ਸਿੱਖ ਨੌਜਵਾਨ ਹੋਇਆ ਜ਼ਖਮੀ

ਪਟਿਆਲਾ 'ਚ ਗੋਲੀ ਲੱਗਣ ਕਾਰਨ ਸਿੱਖ ਨੌਜਵਾਨ ਹੋਇਆ ਜ਼ਖਮੀ

 ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ: ਪਟਿਆਲਾ ਵਿਚ ਕਾਲੀ ਮਾਤਾ ਮੰਦਰ ਦੇ ਬਾਹਰ ਸਿੱਖ ਜਥੇਬੰਦੀਆਂ ਤੇ ਹਿੰਦੂ ਸੰਗਠਨਾਂ ਦੇ ਕਾਰਕੁਨਾਂ ਦਰਮਿਆਨ ਹੋਈ ਝੜੱਪ ਦੌਰਾਨ ਗੋਲੀ ਲੱਗਣ ਕਾਰਨ ਸਿੱਖ ਨੌਜਵਾਨ ਆਗੂ ਜ਼ਖਮੀ ਹੋ ਗਿਆ, ਜਿਸ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਪਿੰਡ ਅਜਨਾਲੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਜੋਂ ਹੋਈ। 

ਘਟਨਾ ਦੌਰਾਨ ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਹਵਾ ਵਿੱਚ ਗੋਲੀਆਂ ਚਲਾਈਆਂ। ਇਸ ਘਟਨਾ ਦੇ ਨਤੀਜੇ ਵਜੋਂ ਸਟੇਸ਼ਨ ਹਾਊਸ ਅਫਸਰ ਸਮੇਤ ਦੋ ਜ਼ਖਮੀ ਹੋ ਗਏ।ਪਟਿਆਲਾ ਦੇ ਪੁਲਿਸ ਇੰਸਪੈਕਟਰ ਜਨਰਲ ਰਾਕੇਸ਼ ਅਗਰਵਾਲ ਨੇ ਕਿਹਾ ਕਿ ਸਥਿਤੀ ਹੁਣ ਕਾਬੂ ਹੇਠ ਹੈ, ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹੋਰ ਪੁਲਿਸ ਨੂੰ ਬੁਲਾਇਆ ਗਿਆ ਹੈ।
ਉਹਨਾਂ ਨੇ ਅੱਗੇ ਦੱਸਿਆ ਕਿ ਅਸੀਂ ਬਾਹਰੋਂ  ਫੋਰਸ ਬੁਲਾਈ ਹੈ ਡਿਪਟੀ ਕਮਿਸ਼ਨਰ ਦੁਆਰਾ ਇੱਕ ਸ਼ਾਂਤੀ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ।

ਦੱਸਣਯੋਗ ਹੈ ਕਿ ਪਟਿਆਲਾ ਵਿਚ ਸਿੱਖ ਭਾਈਚਾਰੇ ਵੱਲੋਂ ਸ਼ਾਂਤੀਪੂਰਵਕ ਖ਼ਾਲਿਸਤਾਨ ਐਲਾਨਨਾਮੇ ਦੀ ਵਰ੍ਹੇਗੰਢ ਮਨਾਈ ਜਾ ਰਹੀ ਸੀ । ਜਿਸ ਨੂੰ ਲੈ ਕੇ ਸ਼ਿਵ ਸੈਨਾ ਦੇ ਇਕ ਨੁਮਾਇੰਦੇ ਵੱਲੋਂ  ਸਿੱਖਾਂ 'ਤੇ ਹਮਲਾ ਕਰ ਦਿੱਤਾ ।