ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ ਵਿਚ 50 ਤੋਂ ਵੱਧ ਸੰਗਤਾਂ ਨੇ ਪ੍ਰਾਪਤ ਕੀਤੀ ਅੰਮ੍ਰਿਤ ਦੀ ਦਾਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ ਵਿਚ 50 ਤੋਂ ਵੱਧ ਸੰਗਤਾਂ ਨੇ ਪ੍ਰਾਪਤ ਕੀਤੀ ਅੰਮ੍ਰਿਤ ਦੀ ਦਾਤ

 ਦਿੱਲੀ ਕਮੇਟੀ ਮੈਂਬਰ ਮੌਂਟੀ ਕੌਛੜ ਦਾ ਵੱਡਾ ਉਪਰਾਲਾ

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ, 4 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੌਜਵਾਨ ਮੈਂਬਰ ਸ. ਇੰਦਰਪ੍ਰੀਤ ਸਿੰਘ ਕੋਛੜ (ਮੌਂਟੀ) ਦੇ ਵਿਸ਼ੇਸ਼ ਉਪਰਾਲੇ ਸਦਕਾ ਖਾਲਸਾ ਸਾਜਨਾ ਦਿਵਸ ਦੀ ਖ਼ੁਸ਼ੀ ਵਿੱਚ ਪੱਛਮੀ ਦਿੱਲੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿਖੇ ਕਥਾ ਸਮਾਗਮ ਕਰਵਾਏ ਗਏ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਹੋਇਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਸ. ਇੰਦਰਪ੍ਰੀਤ ਸਿੰਘ ਕੋਛੜ ਮੌਂਟੀ ਨੇ ਦਸਿਆ ਕਿ ਇਹ ਉਕਤ ਛੇ ਰੋਜ਼ਾ ਕਥਾ ਸਮਾਗਮ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਜੇ-ਬਲਾਕ, ਰਾਜੌਰੀ ਗਾਰਡਨ. ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਟੈਗੋਰ ਗਾਰਡਨ ਅਤੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, 7-ਬਲਾਕ ਸੁਭਾਸ ਨਗਰ ਵਿੱਖੇ ਕਰਵਾਏ ਗਏ। ਇਨ੍ਹਾਂ ਕਥਾ ਸਮਾਗਮਾਂ ਦੌਰਾਨ ਪੰਥ ਪ੍ਰਸਿਧ ਕਥਾ ਵਾਚਕ ਭਾਈ ਪਰਮਜੀਤ ਸਿੰਘ ਖ਼ਾਲਸਾ (ਸ਼੍ਰੀ ਅੰਨਦਪੁਰ ਸਾਹਿਬ) ਵਲਿਆਂ ਨੇ ਗੁਰਬਾਣੀ ਦੀ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸ਼ਬਦ ਗੁਰੂ ਦੇ ਲੱੜ੍ਹ ਲੱਗਣ ਦੀ ਤਾਕੀਦ ਵੀ ਕੀਤੀ।ਉਪਰੋਕਤ ਸਮਾਗਮਾਂ ਦੌਰਾਨ ਕਥਾ ਵਾਚਕ ਭਾਈ ਪਰਮਜੀਤ ਸਿੰਘ ਖ਼ਾਲਸਾ (ਸ਼੍ਰੀ ਅੰਨਦਪੁਰ ਸਾਹਿਬ) ਵਲਿਆਂ ਨੇ ਸੰਗਤਾਂ ਨੂੰ ਖ਼ੰਡੇ ਬਾਟੇ ਦੀ ਪਾਹੁਲ ਲੈਣ ਅਤੇ ਅੰਮ੍ਰਿਤ ਛੱਕਣ ਲਈ ਵੀ ਪ੍ਰੇਰਤ ਕੀਤਾ, ਜਿਸ ਦੇ ਸਦਕਾ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, 7-ਬਲਾਕ ਸੁਭਾਸ ਨਗਰ ਵਿੱਖੇ ਅੰਮ੍ਰਿਤ ਦਾ ਬਾਟਾ ਤਿਆਰ ਕੀਤਾ ਗਿਆ ਅਤੇ 50 ਤੋਂ ਵੱਧ ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਅਤੇ ਗੁਰੂ ਵਾਲੇ ਬਣੇ।ਸ. ਇੰਦਰਪ੍ਰੀਤ ਸਿੰਘ ਕੋਛੜ (ਮੌਂਟੀ) ਨੇ ਦਸਿਆ ਕਿ ਉਕਤ ਸਮਾਗਮਾਂ ਅਤੇ ਅੰਮ੍ਰਿਤ ਸੰਚਾਰ ਸਮਾਗਮ ਲਈ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, 7-ਬਲਾਕ ਸੁਭਾਸ ਨਗਰ ਦੀ ਸਮੂਹ ਪ੍ਰਬੰਧ ਕਮੇਟੀ ਅਤੇ ਪ੍ਰਧਾਨ ਸ. ਭੁਪਿੰਦਰ ਸਿੰਘ ਬੱਗਾ, ਜਨਰਲ ਸਕੱਤਰ ਮੋਹਨ ਸਿੰਘ ਬੱਬਲਾ, ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੀਤ ਸਿੰਘ, ਮੀਤ ਗ੍ਰੰਥੀ ਭਾਈ ਗੁਰਨਾਮ ਸਿੰਘ ਆਦਿ ਨੇ ਵਿਸ਼ੇਸ ਯੋਗਦਾਨ ਪਾਇਆ।