ਚੰਨੀ ਸਰਕਾਰ ਵਲੋਂ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ  ਭਾਵਰਾ ਪੰਜਾਬ ਦੇ ਡੀਜੀਪੀ ਬਣਾਏ

ਚੰਨੀ ਸਰਕਾਰ ਵਲੋਂ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ  ਭਾਵਰਾ ਪੰਜਾਬ ਦੇ ਡੀਜੀਪੀ ਬਣਾਏ

*   ਚੋਣਾਂ ਦੇ ਐਲਾਨ ਤੋਂ ਪਹਿਲਾਂ ਫਿਰੋਜ਼ਪੁਰ ਦੇ ਐਸ ਐਸ ਪੀ ਦਾ ਤਬਾਦਲਾ, ਹੋਰ ਵੀ ਬਦਲੇ ਕਈ ਅਧਿਕਾਰੀ

ਅੰਮ੍ਰਿਤਸਰ ਟਾਈਮਜ਼ 

ਚੰਡੀਗੜ੍ਹਬੀਤੇ ਦਿਨੀਂਂ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ 1987 ਬੈਚ ਦੇ ਆਈਪੀਐਸ ਅਧਿਕਾਰੀ ਵਿਰੇਸ਼ ਕੁਮਾਰ ਭਾਵਰਾ ਨੂੰ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕਰ ਦਿੱਤਾ ਸੀ। ਭਾਵਰਾ ਐਸ ਚਟੋਪਾਧਿਆ ਦੀ ਥਾਂ ਨਿਯੁਕਤ ਹੋਏ ਹਨ।ਹਾਲ ਹੀ ਵਿਚ ਯੂਪੀਐਸਸੀ ਵੱਲੋਂ ਡੀਜੀਪੀ ਦੀ ਨਿਯੁਕਤੀ ਲਈ ਤਿੰਨ ਅਧਿਕਾਰੀਆਂ ਦਾ ਪੈਨਲ ਭੇਜਿਆ ਗਿਆ ਸੀ ਉਨ੍ਹਾਂ ਤਿੰਨਾਂ ਵਿਚ ਦਿਨਕਰ ਗੁਪਤਾ, ਵੀ ਕੇ ਭਾਵਰਾ ਅਤੇ ਪ੍ਰਬੋਧ ਕੁਮਾਰ ਦਾ ਨਾਂ ਸ਼ਾਮਲ ਸੀ।  ਦੀ ਵੀ ਸੰਭਾਵਨਾ ਹੈ, ਇਸ ਲਈ ਪੰਜਾਬ ਸਰਕਾਰ ਨੇ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਇਹ ਵੱਡੀ ਨਿਯੁਕਤੀ ਕਰ ਦਿੱਤੀ ਹੈ। ਜੇ ਪੰਜਾਬ ਸਰਕਾਰ ਚੋਣ ਜ਼ਾਬਤਾ ਲੱਗਣ ਤਕ ਡੀਜੀਪੀ ਦੀ ਨਿਯੁਕਤੀ ਨਾ ਕਰਦੀ ਤਾਂ ਡੀਜੀਪੀ ਦੀ ਨਿਯੁਕਤੀ ਦਾ ਅਧਿਕਾਰ ਚੋਣ ਕਮਿਸ਼ਨ ਕੋਲ ਚਲੇ ਜਾਣਾ ਸੀ। ਇਹ ਨਿਯੁਕਤੀ ਦੋ ਸਾਲਾਂ ਲਈ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਮੌਕੇ ਸੁਰੱਖਿਆ ਖਾਮੀਆਂ ਨੂੰ ਲੈ ਕੇ ਪੰਜਾਬ ਪੁਲੀਸ ਵਿਵਾਦਾਂ ਵਿਚ ਘਿਰੀ ਹੋਈ ਹੈ।ਇਸ ਲਈ ਪੰਜਾਬ ਚ ਨਵਾਂ ਡੀ. ਜੀ. ਪੀ. ਲੱਗਦੇ ਹੀ ਪੁਲਸ ਅਧਿਕਾਰੀਆਂ ਤੇ ਗਾਜ ਡਿੱਗਣੀ ਸ਼ੁਰੂ ਹੋ ਗਈ ਹੈ। ਵੀ. ਕੇ. ਭਵਰਾ ਦੇ ਡੀ. ਜੀ. ਪੀ. ਲੱਗਣ ਦੇ ਬਾਅਦ ਪੰਜਾਬ ਪੁਲਸ ਵਿਚ ਤੁਰੰਤ ਤਬਾਦਲਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਹੀ ਫਿਰੋਜ਼ਪੁਰ ਦੇ ਐੱਸ. ਐੱਸ. ਪੀ. ਹਰਮਨਦੀਪ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਥੇ ਦੱਸ ਦੇਈਏ ਕਿ ਫਿਰੋਜ਼ਪੁਰ ਚ ਬੀੇਤ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਹੋਣ ਸੁਰੱਖਿਆ ਵਿਚ ਹੋਣ ਵਾਲੀ ਕੁਤਾਹੀ ਨੂੰ ਲੈ ਕੇ ਫਿਰੋਜ਼ਪੁਰ ਦੇ ਐੱਸ. ਐੱਸ. ਪੀ. ਚਰਚਾ ਵਿਚ ਰਹੇ ਸਨ ,ਕਿਉਂਕਿ ਉਹਨਾਂ ਨੇ ਕਿਸਾਨਾਂ ਉਪਰ ਸਖਤੀ ਨਹੀਂ ਕੀਤੀ। ਇਸ ਦੇ ਨਾਲ ਹੀ ਗੁਰਦਾਸਪੁਰ ਅਤੇ ਬਰਨਾਲਾ ਦੇ ਐੱਸ. ਐੱਸ. ਪੀ. ਦਾ ਵੀ ਤਬਾਦਲਾ ਕੀਤਾ ਗਿਆ ਹੈ। ਜਿਹੜੇ ਅਧਿਕਾਰੀਆਂ ਦੇ  ਤਬਾਦਲੇ ਕੀਤੇ ਗਏ ਸਨ, ਉਨ੍ਹਾਂ ਵਿਚ 7 ਆਈ. ਪੀ. ਐੱਸ. ਅਤੇ 2 ਪੀ. ਪੀ. ਐੱਸ. ਅਧਿਕਾਰੀ ਸ਼ਾਮਲ ਸਨ।