ਭਾਜਪਾ ਛੱਡਕੇ ਸਾਬਕਾ ਕੈਬਨਿਟ ਮੰਤਰੀ ਮਿੱਤਲ ਪੁੱਤਰ ਸਮੇਤ ਬਾਦਲ ਦਲ ਵਿਚ ਸ਼ਾਮਲ   

ਭਾਜਪਾ ਛੱਡਕੇ ਸਾਬਕਾ ਕੈਬਨਿਟ ਮੰਤਰੀ ਮਿੱਤਲ ਪੁੱਤਰ ਸਮੇਤ ਬਾਦਲ ਦਲ ਵਿਚ ਸ਼ਾਮਲ   

ਅੰਮ੍ਰਿਤਸਰ ਟਾਈਮਜ਼

ਆਨੰਦਪੁਰ ਸਾਹਿਬ : ਭਾਜਪਾ ਨੂੰ ਉਸ ਸਮੇਂ ਤਕੜਾ ਝਟਕਾ ਲੱਗਿਆ ਜਦੋਂ ਪੰਜਾਬ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਆਪਣੇ ਸਪੁੱਤਰ ਐਡਵੋਕੇਟ ਅਰਵਿੰਦ ਮਿੱਤਲ ਸਮੇਤ ਭਾਜਪਾ ਨੂੰ ਝਟਕਾ ਦਿੰਦੇ ਹੋਏ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।  ਮਦਨ ਮੋਹਨ ਮਿੱਤਲ ਨੇ ਭ ਕਿਹਾ ਕਿ ਉਹ 1962 ਤੋਂ ਭਾਜਪਾ ਨਾਲ ਜੁੜੇ ਹੋਏ ਸਨ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਵੱਖ ਵੱਖ ਅਹੁਦਿਆਂ ਤੇ ਰਹਿੰਦਿਆਂ ਪਾਰਟੀ ਦੀ ਸੇਵਾ ਕੀਤੀ ਗਈ। ਉਨ੍ਹਾਂ ਭਰੇ ਮਨ ਨਾਲ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਵੱਲੋਂ ਉਮਰ ਦੇ ਤਕਾਜ਼ੇ ਨੂੰ ਦੇਖਦਿਆਂ ਉਨ੍ਹਾਂ ਦੀ ਟਿਕਟ ਕੱਟ ਕੇ ਪਰਮਿੰਦਰ ਸ਼ਰਮਾ ਨੂੰ ਉਮੀਦਵਾਰ ਬਣਾਇਆ ਗਿਆ ਸੀ ਪਰ ਇਸ ਵਾਰ ਉਨ੍ਹਾਂ ਨੂੰ ਆਸ ਸੀ ਕਿ ਪਾਰਟੀ ਉਨ੍ਹਾਂ ਦੇ ਪਰਿਵਾਰ ਨੂੰ ਇਸ ਵਾਰ ਟਿਕਟ ਜ਼ਰੂਰ ਦੇਵੇਗੀ ਪ੍ਰੰਤੂ ਪਾਰਟੀ ਵੱਲੋਂ ਉਨ੍ਹਾਂ ਅਤੇ ਹਲਕੇ ਦੇ ਵੋਟਰਾਂ ਦੀ ਅਣਦੇਖੀ ਕਰਦਿਆਂ ਉਨ੍ਹਾਂ ਦੇ ਸਪੁੱਤਰ ਐਡਵੋਕੇਟ ਅਰਵਿੰਦ ਮਿੱਤਲ ਦੀ ਜਗ੍ਹਾ ਦੁਬਾਰਾ ਫਿਰ ਪਿਛਲੀ ਵਾਰ ਬੁਰੀ ਤਰ੍ਹਾਂ ਚੋਣ ਹਾਰੇ ਪਰਮਿੰਦਰ ਸ਼ਰਮਾ ਨੂੰ ਹੀ ਆਪਣਾ ਉਮੀਦਵਾਰ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਹੁਣ ਹੋਰ ਕੋਈ ਬਦਲ ਨਹੀਂ ਬਚਿਆ ਇਸ ਲਈ ਉਹ ਭਾਜਪਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਜਾਣਕਾਰੀ ਮੁਤਾਬਕ ਐਡਵੋਕੇਟ ਅਰਵਿੰਦ ਮਿੱਤਲ ਬਸਪਾ ਚੋਣ ਨਿਸ਼ਾਨ ਤੇ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ-ਬਸਪਾ ਗੱਠਜੋਡ਼ ਵੱਲੋਂ ਚੋਣ ਲੜ ਸਕਦੇ ਹਨ