'ਆਪ' ਵਿਧਾਇਕਾ ਜੀਵਨਜੋਤ ਕੌਰ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

'ਆਪ' ਵਿਧਾਇਕਾ ਜੀਵਨਜੋਤ ਕੌਰ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

                     ਸ਼ੋਸ਼ਲ ਮੀਡੀਆ 'ਤੇ ਕੀਤੀ ਅਸ਼ਲੀਲ ਸ਼ਬਦਾਵਲੀ ਦੀ ਵਰਤੋਂ

ਅੰਮ੍ਰਿਤਸਰ ਟਾਈਮਜ਼

 ਅੰਮ੍ਰਿਤਸਰ : ਕਾਂਗਰਸ ਪੰਜਾਬ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ  ਤੇ ਅਕਾਲੀ ਦਲ (ਬਾਦਲ) ਦੇ ਬਿਕਰਮ ਸਿੰਘ ਮਜੀਠੀਆ ਨੂੰ ਹਰਾਉਣ ਵਾਲੀ ਆਮ ਆਦਮੀ ਪਾਰਟੀ  ਦੀ ਵਿਧਾਇਕਾ ਜੀਵਨਜੋਤ ਕੌਰ  ਨੂੰ ਸ਼ੋਸ਼ਲ ਮੀਡੀਆ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਦੋਸ਼ੀ ਨੇ ਫੇਸਬੁੱਕ 'ਤੇ ਮਹਿਲਾ ਵਿਧਾਇਕ ਖਿਲਾਫ ਅਸ਼ਲੀਲ ਸ਼ਬਦਾਵਲੀ ਦੀ ਵਰਤੋਂ ਵੀ ਕੀਤੀ ਹੈ।

ਓਧਰ, ਵਿਧਾਇਕਾ ਨੇ ਇਸ ਸਬੰਧੀ ਡੀਜੀਪੀ ਵੀਕੇ ਭਾਵੜਾ ਤੇ ਸੀਪੀ ਅਰੁਣਪਾਲ ਸਿੰਘ ਨੂੰ ਸ਼ਿਕਾਇਤ ਕੀਤੀ ਹੈ। ਮੁੱਢਲੀ ਜਾਂਚ ਤੋਂ ਬਾਅਦ ਪੁਲਿਸ ਨੇ ਨਰਾਇਣਗੜ੍ਹ ਦੀ ਪੈਰਾਡਾਈਜ਼ ਕਾਲੋਨੀ ਛੇਹਰਟਾ ਦੇ ਰਹਿਣ ਵਾਲੇ ਸਿਕੰਦਰ ਸਿੰਘ ਖ਼ਿਲਾਫ਼ ਥਾਣਾ ਮਕਬੂਲਪੁਰਾ 'ਵਿਚ ਆਈਟੀ ਐਕਟ ਤਹਿਤ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਪੁਲਿਸ ਦੀ ਸਾਈਬਰ ਸ਼ਾਖਾ ਮੁਲਜ਼ਮਾਂ ਤਕ ਪਹੁੰਚਣ ਲਈ ਸਿਕੰਦਰ ਸਿੰਘ ਦੇ ਬਲੂਪ੍ਰਿੰਟ ਦੀ ਛਾਣਬੀਣ ਕਰ ਰਹੀ ਹੈ। ਸੀਪੀ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 ਵਿਧਾਇਕ ਬੀਬੀ ਨੇ ਪੁਲਿਸ ਨੂੰ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਨੂੰ ਸੂਚਨਾ ਮਿਲੀ ਸੀ ਕਿ ਸਿਕੰਦਰ ਸਿੰਘ ਨਾਂ ਦੇ ਵਿਅਕਤੀ ਨੇ ਆਪਣੀ ਫੇਸਬੁੱਕ ’ਤੇ ਆਈਡੀ ਬਣਾਈ ਹੈ। ਦੋਸ਼ੀ ਆਪਣੀ ਆਈਡੀ ਰਾਹੀਂ ਉਸ 'ਤੇ ਭੱਦੀਆਂ ਤੇ ਅਸ਼ਲੀਲ ਟਿੱਪਣੀਆਂ ਕਰ ਰਿਹਾ ਹੈ। ਉਸ ਦੀ ਕਾਰਜਸ਼ੈਲੀ 'ਤੇ ਵੀ ਟਿੱਪਣੀ ਕੀਤੀ। ਇਸ ਸਬੰਧੀ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਅਜੇ ਤਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਮੁਲਜ਼ਮ ਕਿਸ ਪਾਰਟੀ ਨਾਲ ਸਬੰਧਤ ਹੈ।