ਪੰਥ ਤੇ ਦਲਿਤ ਏਕਤਾ ਦੇ ਮੁਦਈ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਚਲ ਵਸੈ

ਪੰਥ ਤੇ ਦਲਿਤ ਏਕਤਾ ਦੇ ਮੁਦਈ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਚਲ ਵਸੈ

ਅੰਮ੍ਰਿਤਸਰ ਟਾਈਮਜ਼ ਬਿਊਰੋ

ਜਲੰਧਰ:ਬਹੁਜਨ ਸਮਾਜ ਪਾਰਟੀ ਦੇ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ (57) ਦਾ  ਇੱਥੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪੁੱਤਰ ਕੰਵਰ ਜਗਜੀਵਨ ਨੇ ਦੱਸਿਆ ਕਿ  ਉਹ ਆਪਣੇ ਪਿਤਾ ਨਾਲ ਜਲ਼ੰਧਰ ਆਏ ਹੋਏ ਸਨ ਤਾਂ ਉਨ੍ਹਾਂ ਨੂੰ ਛਾਤੀ ਵਿੱਚ ਦਰਦ ਮਹਿਸੂਸ ਹੋਈ। ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਸ਼ਿੰਗਾਰਾ ਰਾਮ ਸਹੂੰਗੜਾ ਪਹਿਲੀ ਵਾਰ ਗੜ੍ਹਸ਼ੰਕਰ ਹਲਕੇ ਵਿੱਚੋਂ 1992 ਵਿੱਚ ਵਿਧਾਇਕ ਬਣੇ ਸਨ ਤੇ ਫਿਰ 1998 ਵਿੱਚ ਲਗਾਤਾਰ ਦੂਜੀ ਵਾਰ ਜਿੱਤੇ ਸਨ। ਪੰਜਾਬ ਵਿੱਚ ਉਹ ਬਹੁਜਨ ਸਮਾਜ ਪਾਰਟੀ ਵੱਲੋਂ ਲਗਾਤਾਰ ਦੂਜੀ ਵਾਰ ਵਿਧਾਇਕ ਬਣਨ ਵਾਲੇ ਪਹਿਲੇ ਆਗੂ ਸਨ। ਅੱਤ ਦੀ ਗਰੀਬੀ ਵਿੱਚੋਂ ਉੱਠ ਕੇ ਵਿਧਾਇਕ ਬਣਨ ਵਾਲੇ ਸ਼ਿੰਗਾਰਾ ਰਾਮ ਸਹੂੰਗੜਾ ਉਸ ਵੇਲੇ ਬੇਅੰਤ ਸਿੰਘ ਦੀ ਸਰਕਾਰ ਵਿੱਚ ਵੀ ਦਲਿਤਾਂ ਦੇ ਹੱਕਾਂ ਲਈ ਲੜਦੇ ਰਹੇ ਸਨ। ਦੋ ਵਾਰ ਵਿਧਾਇਕ ਬਣਨ ਦੇ ਬਾਵਜੂਦ ਉਹ ਆਪਣਾ ਘਰ ਤੱਕ ਨਹੀਂ ਸੀ ਬਣਾ ਸਕੇ ਤੇ ਇੱਕ ਵਾਰ ਸਰਕਾਰ ਨੇ ਸਾਲ 2016 ਵਿੱਚ ਉਨ੍ਹਾਂ ਤੋਂ ਸਰਕਾਰੀ ਰਿਹਾਇਸ਼ ਜਬਰੀ ਖਾਲੀ ਕਰਵਾ ਲਈ ਸੀ ਤੇ ਉਨ੍ਹਾਂ ਨੇ ਬਾਹਰ ਤੰਬੂ ਲਾ ਕੇ ਆਪਣੇ ਪਰਿਵਾਰ ਦਾ ਸਿਰ ਢੱਕਿਆ ਸੀ। ਉਹ ਹਮੇਸਾਂ ਦਲਿਤ ਸਿਖ ਪੰਥ ਦੀ ਏਕਤਾ ਦੇ ਮੁਦਈ ਰਹੇ ਹਨ।ਪੰਥਕ ਮਸਲੇ ਉਠਾਉਂਦੇ ਰਹੇ ਹਨ।