ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੇ ਪ੍ਰੋ. ਸਰਚਾਂਦ ਸਿੰਘ ਨੂੰ  ਸਲਾਹਕਾਰ ਬਣਾਇਆ

ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੇ ਪ੍ਰੋ. ਸਰਚਾਂਦ ਸਿੰਘ ਨੂੰ  ਸਲਾਹਕਾਰ ਬਣਾਇਆ

ਅੰਮ੍ਰਿਤਸਰ ਟਾਈਮਜ਼ ਬਿਊਰੋ

ਅੰੰਮਿ੍ਤਸਰ : ਭਾਰਤ ਸਰਕਾਰ ਨੇ ਘੱਟ ਗਿਣਤੀ ਭਾਈਚਾਰੇ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਸਰਕਾਰ ਤਕ ਪਹੁੰਚਾਉਣ ਲਈ ਇਕ ਮਹਤਵਪੂਰਨ ਨਿਯੁਕਤੀ ਕੀਤੀ ਹੈ। ਭਾਰਤ ਸਰਕਾਰ ਦੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੇ ਉੱਘੇ ਸਿੱਖ ਬੁੱਧੀਜੀਵੀ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੂੰ ਸਲਾਹਕਾਰ ਵਜੋਂ ਨਾਮਜ਼ਦ ਕੀਤਾ ਹੈ। ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਇਹ ਨਿਯੁਕਤੀ ਉਨ੍ਹਾਂ ਦੀ ਯੋਗਤਾ ਨੂੰ ਧਿਆਨ ਵਿਚ ਰੱਖਦਿਆਂ ਕੀਤੀ ਗਈ ਹੈ। ਉਹ ਆਪਣੇ ਰਾਜ ਵਿੱਚ ਸਬੰਧਿਤ ਘੱਟ ਗਿਣਤੀ ਭਾਈਚਾਰਿਆਂ ਦੇ ਮੁੱਦਿਆਂ ਨੂੰ ਸਰਕਾਰ ਤਕ ਪਹੁੰਚਾਉਣਗੇ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਕਮਿਸ਼ਨ ਨੂੰ ਆਪਣੀਆਂ ਸਲਾਹਾਂ ਦੇਣਗੇ।ਜ਼ਿਕਰਯੋਗ ਹੈ ਕਿ ਪ੍ਰੋ: ਸਰਚਾਂਦ ਸਿੰਘ ਦਾ ਪਿਛੋਕੜ  ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਨਾਲ ਜੁੜਿਆ ਹੋਇਆ ਹੈ।