ਸੰਯੁਕਤ ਸਮਾਜ ਮੋਰਚਾ ਦੇ ਨਾਂ ‘ਤੇ ਹਿਸਾ ਲੈਣ ਦੇ ਕੀਤੇ ਐਲਾਨ ਦਾ ਸਯੁੰਕਤ ਕਿਸਾਨ ਮੋਰਚਾ ਨਾਲ ਕੋਈ ਸਬੰਧ ਨਹੀਂ
ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਬਾਰੇ ਸੰਯੁਕਤ ਕਿਸਾਨ ਮੋਰਚਾ ਦਾ ਸਪਸ਼ਟੀਕਰਨ
ਅੰਮ੍ਰਿਤਸਰ ਟਾਈਮਜ਼ ਬਿਉਰੋ
ਨਵੀਂ ਦਿੱਲੀ: (ਮਨਪ੍ਰੀਤ ਸਿੰਘ ਖਾਲਸਾ):- ਅੱਜ ਚੰਡੀਗੜ੍ਹ ਵਿਖੇ ਪੰਜਾਬ ਦੀਆਂ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ “ਸੰਯੁਕਤ ਸਮਾਜ ਮੋਰਚਾ” ਦੇ ਨਾਂ ‘ਤੇ ਹਿਸਾ ਲੈਣ ਦੇ ਕੀਤੇ ਐਲਾਨ ਦਾ ਸਯੁੰਕਤ ਕਿਸਾਨ ਮੋਰਚਾ ਨਾਲ ਕੋਈ ਸਬੰਧ ਨਹੀਂ ਹੈ। ਸੰਯੁਕਤ ਕਿਸਾਨ ਮੋਰਚਾ ਦੀ ਤਾਲਮੇਲ ਕਮੇਟੀ ਦੇ ਹੇਠ ਲਿਖੇ ਮੈਂਬਰਾਂ: ਡਾ ਦਰਸ਼ਨ ਪਾਲ, ਹਨਨ ਮੌਲਾ, ਜੋਗਿੰਦਰ ਸਿੰਘ ਉਗਰਾਹਾਂ, ਜਗਜੀਤ ਸਿੰਘ ਡੱਲੇਵਾਲ, ਯੋਗਿੰਦਰ ਯਾਦਵ, ਯੁੱਧਵੀਰ ਸਿੰਘ, ਸ਼ਿਵ ਕੁਮਾਰ ਸ਼ਰਮਾ "ਕੱਕਾਜੀ" ਦੀ ਸਹਿਮਤੀ ਨਾਲ ਜਾਰੀ ਕੀਤੇ ਬਿਆਨ ਵਿਚ ਕਿਹਾ ਗਿਆ ਕਿ ਸਯੁੰਕਤ ਕਿਸਾਨ ਮੋਰਚਾ ਦੀ ਇਹ ਨੀਤੀ ਹੈ ਕਿ ਸਾਡਾ ਨਾਂਮ ਅਤੇ ਪਲੇਟਫਾਰਮ ਕਿਸੇ ਵੀ ਸਿਆਸੀ ਪਾਰਟੀ ਵੱਲੋਂ ਨਾ ਵਰਤਿਆ ਜਾਵੇ। ਸਯੁੰਕਤ ਕਿਸਾਨ ਮੋਰਚਾ ਦਾ ਨਾਂਮ ਚੋਣਾਂ ਵਿੱਚ ਵਰਤਣਾ ਮੋਰਚੇ ਦੇ ਅਨੁਸ਼ਾਸਨ ਦੀ ਉਲੰਘਣਾ ਹੋਵੇਗੀ।
ਸੰਯੁਕਤ ਕਿਸਾਨ ਮੋਰਚਾ ਦੀ 15 ਜਨਵਰੀ ਨੂੰ ਹੋਣ ਵਾਲੀ ਕੌਮੀ ਮੀਟਿੰਗ ਵਿੱਚ ਇਸ ਬਾਰੇ ਫੈਸਲਾ ਲਿਆ ਜਾਵੇਗਾ ਕਿ ਕੀ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਣ ਵਾਲੀਆਂ ਕਿਸਾਨ ਜਥੇਬੰਦੀਆਂ ਜਾਂ ਆਗੂ ਚੋਣਾਂ ਵਿੱਚ ਹਿੱਸਾ ਲੈਣਾ ਜਾਰੀ ਰੱਖ ਸਕਦੇ ਹਨ ਜਾਂ ਨਹੀਂ।
Comments (0)