ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਹੋਵੇਗੀ

ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਹੋਵੇਗੀ

                   ਆਪ  ਪਾਰਟੀ ਦੇ ਸੱਤਾ ਵਿਚ ਆਉਂਦੇ ਕੀਤਾ ਫੈਸਲਾ                                                       

ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ-ਪੰਜਾਬ ਵਿਚ ਆਪ  ਪਾਰਟੀ ਦੇ ਸੱਤਾ ਵਿਚ ਆਉਂਦੇ ਹੀ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ।ਇਸ ਸੰਬੰਧੀ ਪੰਜਾਬ ਦੇ ਏ.ਡੀ.ਜੀ.ਪੀ. (ਸੁਰੱਖਿਆ) ਵਲੋਂ ਸੂਬੇ ਦੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਹੁਕਮ ਜਾਰੀ ਕੀਤੇ ਗਏ ਹਨ । ਜਾਰੀ ਸੂਚੀ ਅਨੁਸਾਰ ਸਾਬਕਾ ਕੈਬਨਿਟ ਮੰਤਰੀ ਮਨਪ੍ਰੀਤ ਬਾਦਲ, ਰਾਜ ਕੁਮਾਰ ਵੇਰਕਾ, ਭਾਰਤ ਭੂਸ਼ਣ ਆਸ਼ੂ, ਬ੍ਰਹਮ ਮਹਿੰਦਰਾ, ਸੰਗਤ ਸਿੰਘ ਗਿਲਜੀਆਂ, ਰਣਦੀਪ ਸਿੰਘ ਨਾਭਾ, ਰਜ਼ੀਆ ਸੁਲਤਾਨਾ, ਗੁਰਪ੍ਰੀਤ ਸਿੰਘ ਕਾਂਗੜ, ਪਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਅਰੁਨਾ ਚੌਧਰੀ, ਰਾਣਾ ਗੁਰਜੀਤ ਸਿੰਘ, ਤਿ੍ਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ (ਸਾਰੇ ਸਾਬਕਾ ਮੰਤਰੀ), ਸਾਬਕਾ ਡਿਪਟੀ ਸਪੀਕਰ ਵਿਧਾਨ ਸਭਾ ਅਜਾਇਬ ਸਿੰਘ ਭੱਟੀ, ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ, ਇਸੇ ਤਰ੍ਹਾਂ ਬਰਿੰਦਰਮੀਤ ਸਿੰਘ ਪਾਹੜਾ, ਸੁਖਪਾਲ ਸਿੰਘ ਭੁੱਲਰ, ਕੁਲਜੀਤ ਸਿੰਘ ਨਾਗਰਾ, ਕੁਸ਼ਲਦੀਪ ਸਿੰਘ (ਕਿੱਕੀ ਢਿੱਲੋਂ), ਸੁਨੀਲ ਦੱਤੀ, ਕੁਲਦੀਪ ਸਿੰਘ ਵੈਦ, ਸੰਜੇ ਤਲਵਾੜ, ਸੁਖਵਿੰਦਰ ਸਿੰਘ ਡੈਨੀ, ਹਰਪ੍ਰਤਾਪ ਸਿੰਘ ਅਜਨਾਲਾ, ਸੰਤੋਖ ਸਿੰਘ, ਜਗਦੇਵ ਸਿੰਘ ਕਮਾਲੂ, ਪਿਰਮਲ ਸਿੰਘ, ਰਜਿੰਦਰ ਬੇਰੀ, ਅਮਿਤ ਵਿੱਜ, ਹਰਜੋਤ ਕਮਲ ਸਿੰਘ, ਹਰਮਿੰਦਰ ਸਿੰਘ ਗਿੱਲ, ਮਦਨ ਲਾਲ ਜਲਾਲਪੁਰ, ਨੱਥੂ ਰਾਮ, ਸਤਿਕਾਰ ਕੌਰ ਗਹਿਰੀ, ਦਲਵੀਰ ਸਿੰਘ ਗੋਲਡੀ, ਦਰਸ਼ਨ ਲਾਲ, ਦਵਿੰਦਰ ਸਿੰਘ ਘੁਬਾਇਆ, ਹਰਦਿਆਲ ਸਿੰਘ ਕੰਬੋਜ, ਇੰਦੂਬਾਲਾ, ਨਾਜਰ ਸਿੰਘ ਮਾਨਸ਼ਾਹੀਆ, ਰਾਜਿੰਦਰ ਸਿੰਘ, ਰਾਕੇਸ਼ ਪਾਂਡੇ, ਰਮਨਜੀਤ ਸਿੰਘ ਸਿੱਕੀ, ਸੁਖਜੀਤ ਸਿੰਘ ਕਾਕਾ, ਸੁਰਿੰਦਰ ਕੁਮਾਰ ਡਾਵਰ, ਸੁਸ਼ੀਲ ਕੁਮਾਰ ਰਿੰਕੂ, ਤਰਸੇਮ ਸਿੰਘ (ਡੀ.ਸੀ.), ਬਲਵਿੰਦਰ ਸਿੰਘ ਲਾਡੀ, ਜੋਗਿੰਦਰਪਾਲ, ਇੰਦਰਬੀਰ ਸਿੰਘ ਬੁਲਾਰੀਆ, ਰਮਿੰਦਰ ਸਿੰਘ ਆਵਲਾ, ਅਮਰੀਕ ਸਿੰਘ ਢਿੱਲੋਂ, ਅਰੁਣ ਕੁਮਾਰ ਡੋਗਰਾ, ਚੌਧਰੀ ਸੁਰਿੰਦਰ ਸਿੰਘ, ਧਰਮਬੀਰ ਅਗਨੀਹੋਤਰੀ, ਨਿਰਮਲ ਸਿੰਘ ਸ਼ਤਰਾਣਾ, ਪਵਨ ਕੁਮਾਰ ਟੀਨੂੰ, ਪ੍ਰੀਤਮ ਸਿੰਘ ਕੋਟਭਾਈ, ਰੁਪਿੰਦਰ ਕੌਰ ਰੂਬੀ, ਅੰਗਦ ਸਿੰਘ, ਅਰੁਣ ਨਾਰੰਗ, ਦਿਨੇਸ਼ ਸਿੰਘ, ਜਗਤਾਰ ਸਿੰਘ ਜੱਗਾ, ਕੰਵਰ ਸੰਧੂ, ਅਮਰਜੀਤ ਸਿੰਘ ਸੰਦੋਆ, ਹਰਵਿੰਦਰ ਸਿੰਘ ਫੂਲਕਾ, ਗੁਰਪ੍ਰਤਾਪ ਸਿੰਘ ਵਡਾਲਾ, ਬਲਦੇਵ ਸਿੰਘ ਖਹਿਰਾ, ਦਿਲਰਾਜ ਸਿੰਘ, ਕੰਵਰਜੀਤ ਸਿੰਘ, ਤਰਲੋਚਨ ਸਿੰਘ, ਵੀਰ ਸਿੰਘ ਲੋਪੋਕੇ, ਜਗਬੀਰ ਸਿੰਘ ਬਰਾੜ, ਅਜੀਤ ਇੰਦਰ ਸਿੰਘ ਮੋਫਰ, ਚਰਨਜੀਤ ਕੌਰ ਬਾਜਵਾ, ਗੁਰਚਰਨ ਸਿੰਘ ਬੋਪਾਰਾਏ, ਹਰਚੰਦ ਕੌਰ, ਕਰਨ ਕੌਰ ਬਰਾੜ, ਮਹੇਸ਼ਇੰਦਰ ਸਿੰਘ ਗਰੇਵਾਲ, ਰਾਜਵਿੰਦਰ ਕੌਰ, ਸਵਰਨ ਸਿੰਘ ਫਿਲੌਰ, ਸੀਮਾ ਦੇਵੀ, ਅਮਰਪਾਲ ਸਿੰਘ ਅਜਨਾਲਾ, ਅਵਿਨਾਸ਼ ਚੰਦਰ, ਦੀਪ ਮਲਹੋਤਰਾ, ਦੇਸ ਰਾਜ ਧੁੱਗਾ, ਹਰਪ੍ਰੀਤ ਸਿੰਘ ਕੋਟਭਾਈ, ਇਕਬਾਲ ਸਿੰਘ ਝੂੰਦਾਂ, ਜੋਗਿੰਦਰਪਾਲ ਜੈਨ, ਮਨਤਾਰ ਸਿੰਘ ਬਰਾੜ, ਪ੍ਰੇਮ ਮਿੱਤਲ, ਵਰਿੰਦਰ ਕੌਰ, ਵਿਰਸਾ ਸਿੰਘ ਵਲਟੋਹਾ, ਗੋਬਿੰਦ ਸਿੰਘ ਲੌਂਗੋਵਾਲ, ਸੁਰਿੰਦਰ ਸਿੰਘ, ਲਖਵੀਰ ਸਿੰਘ ਰੰਧਾਵਾ ਤੇ ਜਸਬੀਰ ਸਿੰਘ (ਸਾਰੇ ਸਾਬਕਾ ਵਿਧਾਇਕ) ਦੇ ਨਾਂਅ ਸ਼ਾਮਿਲ ਹਨ । ਹੁਕਮਾਂ ਅਨੁਸਾਰ ਕੁੱਲ 122 ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ । ਹੁਕਮਾਂ 'ਚ ਕਿਹਾ ਗਿਆ ਹੈ ਕਿ ਇਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈ ਕੇ ਸੰਬੰਧਿਤ ਯੂਨਿਟ ਨੂੰ ਤੁਰੰਤ ਸੂਚਿਤ ਕੀਤਾ ਜਾਵੇ । ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜਿਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਨੂੰ ਅਦਾਲਤ ਦੇ ਹੁਕਮਾਂ 'ਤੇ ਸੁਰੱਖਿਆ ਦਿੱਤੀ ਗਈ ਸੀ, ਉਸ ਨੂੰ ਵਾਪਸ ਨਾ ਲਿਆ ਜਾਵੇ । ਦੂਜੇ ਪਾਸੇ ਜੇਕਰ ਕਿਸੇ ਸਾਬਕਾ ਮੰਤਰੀ ਜਾਂ ਵਿਧਾਇਕ ਨੂੰ ਸੁਰੱਖਿਆ ਦੇ ਖ਼ਤਰੇ ਬਾਰੇ ਪਤਾ ਲੱਗਦਾ ਹੈ ਤਾਂ ਉਸ ਦੀ ਸੁਰੱਖਿਆ ਵਾਪਸ ਲੈਣ ਤੋਂ ਪਹਿਲਾਂ ਏ.ਡੀ.ਜੀ.ਪੀ. (ਸੁਰੱਖਿਆ) ਤੋਂ ਕਲੀਅਰੈਂਸ ਲੈ ਲਈ ਜਾਵੇ ।