ਅਮਿਤ ਸ਼ਾਹ ਨੇ ਚੰਡੀਗੜ੍ਹ ਦੀਆਂ ਸੇਵਾਵਾਂ ਖੋਹ ਕੇ ਪੰਜਾਬ 'ਤੇ ਕੀਤਾ ਹਮਲਾ
ਅੰਮ੍ਰਿਤਸਰ ਟਾਈਮਜ਼
ਚੰਡੀਗੜ੍ਹ: ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਦੇ ਕਰਮਚਾਰੀਆਂ ਦੀਆਂ ਸੇਵਾ ਸ਼ਰਤਾਂ ਹੁਣ ਕੇਂਦਰੀ ਸਿਵਲ ਸੇਵਾਵਾਂ ਦੇ ਬਰਾਬਰ ਹੋਣਗੀਆਂ ਅਤੇ ਇਸ ਨਾਲ ਉਨ੍ਹਾਂ ਨੂੰ 'ਵੱਡੇ ਪੱਧਰ' 'ਤੇ ਫਾਇਦਾ ਹੋਵੇਗਾ। ਅਕਾਲੀ ਦਲ ਅਤੇ ਕਾਂਗਰਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ (ਆਪ) ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਮੁਲਾਜ਼ਮਾਂ ਲਈ ਕੀਤੇ ਐਲਾਨ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਜੰਮ ਕੇ ਹਮਲਾ ਬੋਲਿਆ ਹੈ। ਅਮਿਤ ਸ਼ਾਹ ਨੇ ਐਲਾਨ ਕੀਤਾ ਹੈ ਕਿ ਹੁਣ ਚੰਡੀਗੜ੍ਹ ਦੇ ਮੁਲਾਜ਼ਮਾਂ 'ਤੇ ਕੇਂਦਰ ਦੇ ਨਿਯਮ ਲਾਗੂ ਹੋਣਗੇ। ਉਨ੍ਹਾਂ ਲਈ ਪਹਿਲਾਂ ਪੰਜਾਬ ਦੇ ਨਿਯਮ ਲਾਗੂ ਸਨ।
ਅਕਾਲੀ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਫੈਸਲੇ ਦਾ ਤਿੱਖਾ ਵਿਰੋਧ ਕੀਤਾ ਹੈ। ਹੁਣ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ 'ਆਪ' ਨੇਤਾ ਮਨੀਸ਼ ਸਿਸੋਦੀਆ ਨੇ ਇਸ ਮੁੱਦੇ 'ਤੇ ਸ਼ਾਹ 'ਤੇ ਨਿਸ਼ਾਨਾ ਸਾਧਿਆ ਹੈ। ਟਵੀਟ ਰਹੀ ਕਿਹਾ ਕਿ 2017 ਤੋਂ 2022 ਤੱਕ ਕਾਂਗਰਸ ਨੇ ਪੰਜਾਬ 'ਤੇ ਰਾਜ ਕੀਤਾ। ਉਦੋਂ ਅਮਿਤ ਸ਼ਾਹ ਨੇ ਚੰਡੀਗੜ੍ਹ ਦੀਆਂ ਸ਼ਕਤੀਆਂ ਨਹੀਂ ਖੋਹੀਆਂ ਸਨ। ਪੰਜਾਬ 'ਚ 'ਆਪ' ਦੀ ਸਰਕਾਰ ਬਣਦੇ ਹੀ ਅਮਿਤ ਸ਼ਾਹ ਨੇ ਚੰਡੀਗੜ੍ਹ ਦੀਆਂ ਸੇਵਾਵਾਂ ਖੋਹ ਲਈਆਂ। 'ਆਪ' ਦੇ ਵਧਦੇ ਪੈਰਾਂ ਦੇ ਨਿਸ਼ਾਨ ਤੋਂ ਭਾਜਪਾ ਡਰੀ ਹੋਈ ਹੈ।
Comments (0)