ਆਮ ਆਦਮੀ ਪਾਰਟੀ, ਪੰਜਾਬ ਨਾਲ ਜੁੜੇ ਹਰ ਮਹੱਤਵਪੂਰਨ ਮਸਲੇ 'ਤੇ ਹੜਬੜਾਈ ਤੇ ਉਲਝੀ ਹੋਈ, ਉਸ ਦਾ ਦ੍ਰਿਸ਼ਟੀਕੋਣ ਸਪੱਸ਼ਟ ਨਹੀਂ: ਹਰਸਿਮਰਤ ਬਾਦਲ

ਆਮ ਆਦਮੀ ਪਾਰਟੀ, ਪੰਜਾਬ ਨਾਲ ਜੁੜੇ ਹਰ ਮਹੱਤਵਪੂਰਨ ਮਸਲੇ 'ਤੇ ਹੜਬੜਾਈ ਤੇ ਉਲਝੀ ਹੋਈ, ਉਸ ਦਾ ਦ੍ਰਿਸ਼ਟੀਕੋਣ ਸਪੱਸ਼ਟ ਨਹੀਂ: ਹਰਸਿਮਰਤ ਬਾਦਲ

 ਚੰਡੀਗੜ੍ਹ, ਪੰਜਾਬ, ਹਰਿਆਣਾ ਅਤੇ ਦਿੱਲੀ ਵਿਚਕਾਰ ਆਪਣਾ ਸਟੈਂਡ ਸਪੱਸ਼ਟ ਕਰੋ 

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ 8 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਸਾਬਕਾ ਕੇਂਦਰੀ ਮੰਤਰੀ ਅਤੇ ਅਕਾਲੀ ਦਲ ਬਾਦਲ ਦੀ ਮੈਂਬਰ ਬੀਬਾ ਹਰਸਿਮਰਤ ਕੌਰ ਨੇ ਕਿਹਾ ਕਿ ਕੇਜਰੀਵਾਲ ਦੀ ਅਗਵਾਈ ਵਾਲੀ 'ਆਮ ਆਦਮੀ ਪਾਰਟੀ, ਪੰਜਾਬ ਨਾਲ ਜੁੜੇ ਹਰ ਮਹੱਤਵਪੂਰਨ ਮਸਲੇ 'ਤੇ ਹੜਬੜਾਈ ਤੇ ਉਲਝੀ ਹੋਈ ਦਿਖਾਈ ਦਿੰਦੀ ਹੈ ਅਤੇ ਉਸ ਦਾ ਦ੍ਰਿਸ਼ਟੀਕੋਣ ਸਪੱਸ਼ਟ ਨਹੀਂ ਹੈ। ਕੀ ਇਸ ਦੀ ਲੀਡਰਸ਼ਿਪ ਚੰਡੀਗੜ੍ਹ, ਪੰਜਾਬ, ਹਰਿਆਣਾ ਅਤੇ ਦਿੱਲੀ ਵਿਚਕਾਰ ਆਪਣਾ ਸਟੈਂਡ ਸਪੱਸ਼ਟ ਕਰੇਗੀ. ? (1) ਕੀ ਚੰਡੀਗੜ੍ਹ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਹੈ, ਜਾਂ ਇਹ ਪੰਜਾਬ ਦਾ ਹੈ, ਜਾਂ ਹਰਿਆਣਾ ਦਾ.? (2) ਪੰਜਾਬ ਦਾ ਪਾਣੀ ਸਿਰਫ਼ ਪੰਜਾਬ ਦਾ ਹੈ, ਜਾਂ ਹਰਿਆਣਾ ਤੇ ਦਿੱਲੀ ਦਾ ਵੀ.? (3) ਮਾਣਯੋਗ ਅਦਾਲਤ ਵਿੱਚ ਤੁਸੀਂ ਐਸ ਵਾਈ ਐਲ ਨਹਿਰ ਦੇ ਹੱਕ ਵਿੱਚ ਖੜ੍ਹੋਗੇ ਜਾਂ ਵਿਰੋਧ ਵਿੱਚ.? (4) ਕੀ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦਾ ਕਿਸਾਨ ਜ਼ਿੰਮੇਵਾਰ ਹੈ?

ਅੰਤ ਵਿਚ ਉਨ੍ਹਾਂ ਕਿਹਾ ਕਿ ਚੰਗਾ ਹੋਵੇਗਾ ਕਿ ਆਮ ਆਦਮੀ ਪਾਰਟੀ ਹਾਈਕਮਾਂਡ ਅਤੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬੀਆਂ ਨੂੰ ਮੂਰਖ ਬਣਾਉਣ ਦੀ ਬਜਾਏ ਇਨ੍ਹਾਂ ਮੁੱਦਿਆਂ 'ਤੇ ਆਪਣਾ ਸਟੈਂਡ ਸਪੱਸ਼ਟ ਕਰਨ।