ਗੁਰੂ ਕੀ ਨਗਰੀ ਦਰਸ਼ਨਾਂ ਨੂੰ ਪਹੁੰਚੇ ਭਗਵੰਤ ਮਾਨ ਤੇ ਕੇਜਰੀਵਾਲ

ਗੁਰੂ ਕੀ ਨਗਰੀ ਦਰਸ਼ਨਾਂ ਨੂੰ ਪਹੁੰਚੇ ਭਗਵੰਤ ਮਾਨ ਤੇ ਕੇਜਰੀਵਾਲ

ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਰਾਮ ਤੀਰਥ ਮੰਦਰ ਵਿਖੇ ਟੇਕਿਆ ਮੱਥਾ

*ਪੰਜਾਬ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਹੀ ਵਿਵਾਦਾਂ 'ਵਿਚ ਘਿਰੀ  'ਆਪ', ਪਾਰਟੀ ਵਰਕਰਾਂ ਦੀ ਸੇਵਾ ਵਿਚ ਜੁਟੀਆਂ ਸਰਕਾਰੀ ਬੱਸਾਂ, ਲੋਕ ਹੋਏ ਖੱਜਲ-ਖੁਆਰ                                         

ਅੰਮ੍ਰਿਤਸਰ ਟਾਈਮਜ਼

ਅੰਮਿ੍ਤਸਰ-ਪੰਜਾਬ ਵਿਧਾਨ ਸਭਾ ਚੋਣਾਂ ਵਿਚ ਇਤਿਹਾਸਕ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਗੁਰੂ ਕੀ ਨਗਰੀ  ਅੰਮਿ੍ਤਸਰ ਵਿਖੇ ਪੁਜਕੇ ਦੋਵਾਂ ਆਗੂਆਂ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਸਮੇਤ ਸ੍ਰੀ ਸ੍ਰੀ ਦਰਬਾਰ ਸਾਹਿਬ, ਰਾਮ ਤੀਰਥ ਮੰਦਰ ਅਤੇ ਦੁਰਗਿਆਣਾ ਮੰਦਰ ਵਿਚ ਮੱਥਾ ਟੇਕਿਆ ਤੇ ਪੰਜਾਬ ਸਮੇਤ ਦੁਨੀਆ ਦੀ ਖੁਸ਼ਹਾਲੀ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਪ੍ਰਾਥਨਾ ਕੀਤੀ । ਇਸ ਦੇ ਨਾਲ ਹੀ ਉਨ੍ਹਾਂ ਨੇ ਜਲਿ੍ਹਆਂ ਵਾਲੇ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ । ਬਾਅਦ ਵਿਚ ਉਨ੍ਹਾਂ ਨੇ ਰੋਡ ਸ਼ੋਅ ਵੀ ਕੱਢਿਆ । ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੌਰਾਨ ਸ੍ਰੀ ਸ੍ਰੀ ਦਰਬਾਰ ਸਾਹਿਬ ਪੁੱਜੇ  ਕੇਜਰੀਵਾਲ ਤੇ ਮਾਨ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਰੁਮਾਲਾ ਭੇਟ ਕਰਕੇ ਮੱਥਾ ਟੇਕਿਆ । ਅਰਦਾਸੀਏ ਸਿੰਘ ਵਲੋਂ ਉਨ੍ਹਾਂ ਨੂੰ ਫੁੱਲਾਂ ਦਾ ਹਾਰ ਭੇਟ ਕਰਕੇ ਸਨਮਾਨਿਤ ਦਿੱਤਾ ਗਿਆ । ਉਪਰੰਤ ਦੋਵੇਂ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਨਤਮਸਤਕ ਹੋਏ ।  ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਿਰੋਪਾਓ, ਸ੍ਰੀ ਸ੍ਰੀ ਦਰਬਾਰ ਸਾਹਿਬ ਦਾ ਸੁੰਦਰ ਮਾਡਲ ਤੇ ਸਿੱਖ ਇਤਿਹਾਸ ਸਬੰਧੀ ਧਾਰਮਿਕ ਪੁਸਤਕਾਂ ਭੇਟ ਕਰਕੇ ਸਨਮਾਨਿਤ ਕੀਤਾ ਗਿਆ ।

ਪੰਜਾਬ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਹੀ ਵਿਵਾਦਾਂ 'ਵਿਚ 'ਆਪ

 ਆਮ ਆਦਮੀ ਪਾਰਟੀ ਪੰਜਾਬ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਹੀ ਅਲੋਚਨਾ ਦਾ ਸ਼ਿਕਾਰ ਹੋਣ ਲੱਗੀ ਹੈ। ਦਰਅਸਲ ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਵਿੱਚ ਧੰਨਵਾਦ ਮਾਰਚਤੇ ਰੋਡ ਸ਼ੋਅ ਕੀਤਾ ਗਿਆ ਸੀ। ਇਸ ਦੌਰਾਨ ਪਾਰਟੀ ਨੇ ਵਰਕਰਾਂ ਨੂੰ ਲਿਆਉਣ ਲਈ ਸਰਕਾਰੀ ਬੱਸਾਂ ਦੀ ਵਰਤੋਂ ਕੀਤੀ ਸੀ।ਸੂਤਰਾਂ ਮੁਤਾਬਕ ਪੰਜਾਬ ਭਰ ਤੋਂ ਪਾਰਟੀ ਦੇ ਵਰਕਰਾਂ ਨੂੰ ਲਿਆਉਣ ਲਈ ਪੀਆਰਟੀਸੀ, ਪੰਜਾਬ ਰੋਡਵੇਜ਼, ਪਨਬੱਸ ਦੀਆਂ ਕੁੱਲ 700 ਤੋਂ ਵੱਧ ਬੱਸਾਂ ਦੀ ਵਰਤੋਂ ਕੀਤੀ ਗਈ ਹੈ। ਬੇਸ਼ੱਕ ਕਾਨੂੰਨੀ ਤੌਰ ਉੱਪਰ ਇਹ ਗਲਤ ਨਹੀਂ ਕਿਉਂਕਿ ਪਹਿਲਾਂ ਵੀ ਸਿਆਸੀ ਪਾਰਟੀਆਂ ਸਰਕਾਰੀ ਬੱਸਾਂ ਨੂੰ ਕਿਰਾਏ ਦਾ ਭੁਗਤਾਨ ਕਰਕੇ ਵਰਤਦੀਆਂ ਹਨ ਪਰ ਐਤਵਾਰ ਨੂੰ ਬੱਸ ਅੱਡਿਆਂ ਉੱਪਰ ਸਵਾਰੀਆਂ ਦੀ ਹੋਈ ਖੱਜਲ-ਖੁਆਰੀ ਤੇ ਪ੍ਰਾਈਵੇਟ ਬੱਸਾਂ ਦੀ ਖੁੱਲ੍ਹ ਕਮਾਈ ਕਰਕੇ ਆਮ ਆਦਮੀ ਪਾਰਟੀ ਅਲੋਚਨਾ ਦੀ ਸ਼ਿਕਾਰ ਹੋ ਰਹੀ ਹੈ।

 ਧੰਨਵਾਦ ਮਾਰਚਵਿੱਚ ਪੰਜਾਬ ਭਰ ਤੋਂ ਪਾਰਟੀ ਵਰਕਰਾਂ ਨੂੰ ਲਿਆਉਣ ਲਈ ਪੀਆਰਟੀਸੀ, ਪੰਜਾਬ ਰੋਡਵੇਜ਼, ਪਨਬੱਸ ਦੀਆਂ ਕੁੱਲ 700 ਤੋਂ ਵੱਧ ਬੱਸਾਂ ਦੀ ਵਰਤੋਂ ਕੀਤੀ ਗਈ ਹੈ। ਇਨ੍ਹਾਂ ਤੇ ਆਮ ਆਦਮੀ ਪਾਰਟੀ (ਆਪ) ਦੇ ਝੰਡੇ ਵੀ ਲੱਗੇ ਹੋਏ ਸਨ। ਸੋਸ਼ਲ ਮੀਡੀਆ ਤੇ  ਲੋਕਾਂ ਤੇ ਵੱਖ-ਵੱਖ ਧਿਰਾਂ ਦੇ ਸਿਆਸੀ ਨੁਮਾਇੰਦਿਆਂ ਨੇ ਪਾਰਟੀ ਵੱਲੋਂ ਨਿੱਜੀ ਸਮਾਗਮ ਲਈ ਸਰਕਾਰੀ ਬੱਸਾਂ ਦੀ ਵਰਤੋਂ ਉਤੇ ਸਵਾਲ ਉਠਾਇਆ ਤੇ ਕਿਹਾ ਕਿ ਇਨ੍ਹਾਂ ਦੀ ਥਾਂ ਪ੍ਰਾਈਵੇਟ ਬੱਸਾਂ ਜਾਂ ਵਾਹਨਾਂ ਦੀ ਵਰਤੋਂ ਕੀਤੀ ਜਾ ਸਕਦੀ ਸੀ।ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਆਪਵੱਲੋਂ ਅੰਮ੍ਰਿਤਸਰ ਚ ਕੱਢੇ ਜਾ ਰਹੇ ਰੋਡ ਸ਼ੋਅ ਵਿੱਚ ਲੋਕਾਂ ਨੂੰ ਲਿਆਉਣ ਲਈ ਸੈਂਕੜੇ ਸਰਕਾਰੀ ਬੱਸਾਂ ਦੀ ਵਰਤੋਂ ਕੀਤੇ ਜਾਣ ਦੀ ਨਿੰਦਾ ਕੀਤੀ ਹੈ।  ਉਨ੍ਹਾਂ ਮੰਗ ਕੀਤੀ ਕਿ ਇਹ ਪੈਸਾ ਪਾਰਟੀ ਖ਼ੁਦ ਅਦਾ ਕਰੇ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਆਪਨੇ ਵੱਖਰੀਆਂ ਪੈੜਾਂ ਪਾਉਣ ਦੇ ਵਾਅਦੇ ਕੀਤੇ ਹਨ ਪਰ ਪਾਰਟੀ ਦੇ ਸਮਾਗਮ ਵਿੱਚ ਸਰਕਾਰੀ ਟਰਾਂਸਪੋਰਟ ਦੀ ਵਰਤੋਂ ਤੋਂ ਸਪੱਸ਼ਟ ਹੋ ਗਿਆ ਹੈ ਕਿ ਆਪ’ ’ਤੇ ਹੋਰਾਂ ਪਾਰਟੀਆਂ ਚ ਕੋਈ ਫਰਕ ਨਹੀਂ।

ਆਪਦੀ ਪੰਜਾਬ ਇਕਾਈ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਲੋਕਾਂ ਵੱਲੋਂ ਨਕਾਰੇ ਹੋਏ ਕੁਝ ਆਗੂ ਹੁਣ ਜਾਣਬੁੱਝ ਕੇ ਇਹ ਮੁੱਦਾ ਬਣਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਪੀਆਰਟੀਸੀ ਦੀ ਮੈਨੇਜਿੰਗ ਡਾਇਰੈਕਟਰ ਪਰਨੀਤ ਕੌਰ ਸ਼ੇਰਗਿੱਲ ਨੇ ਕਿਹਾ ਕਿ ਅੰਮ੍ਰਿਤਸਰ ਜਾਣ ਵਾਲੀਆਂ ਬੱਸਾਂ ਦੇ ਬਿੱਲ ਸਰਕਾਰ ਨੂੰ ਭੇਜ ਦਿੱਤੇ ਜਾਣਗੇ ਜਿਨ੍ਹਾਂ ਦੀ ਅਦਾਇਗੀ ਸਰਕਾਰ ਵੱਲੋਂ ਕੀਤੀ ਜਾਵੇਗੀ।ਉਧਰ, ਵੱਡੀ ਗਿਣਤੀ ਸਰਕਾਰੀ ਬੱਸਾਂ ਨੂੰ ਧੰਨਵਾਦੀ ਮਾਰਚ ਲਈ ਵਰਤਣ ਕਾਰਨ ਪਿੱਛੇ ਆਮ ਲੋਕ ਪ੍ਰਾਈਵੇਟ ਬੱਸ ਅਪਰੇਟਰਾਂ ਦੇ ਧੱਕੇ ਚੜ੍ਹੇ ਰਹੇ ਤੇ ਕਈ ਥਾਈਂ ਲੋਕ ਲੰਮਾ ਸਮਾਂ ਬੱਸਾਂ ਦੀ ਉਡੀਕ ਹੀ ਕਰਦੇ ਰਹੇ। ਨਿੱਜੀ ਬੱਸਾਂ ਵਾਲਿਆਂ ਦੀ ਚਾਂਦੀ ਬਣ ਗਈ। ਸੂਤਰਾਂ ਅਨੁਸਾਰ ਇਸ ਕੰਮ ਲਈ ਰੋਡਵੇਜ਼ ਦੀਆਂ843 ਬੱਸਾਂ ਲਈਆਂ ਗਈਆਂ ਸਨ।