ਡੇਰਾ ਮੁਖੀ ਗੁਰਮੀਤ ਰਾਮ ਰਹੀਮ 21 ਦਿਨਾਂ ਦੀ ਪੈਰੋਲ 'ਤੇ ਜੇਲ੍ਹ ਤੋਂ ਬਾਹਰ

ਡੇਰਾ ਮੁਖੀ ਗੁਰਮੀਤ ਰਾਮ ਰਹੀਮ  21 ਦਿਨਾਂ ਦੀ ਪੈਰੋਲ 'ਤੇ ਜੇਲ੍ਹ ਤੋਂ ਬਾਹਰ

ਅੰਮ੍ਰਿਤਸਰ ਟਾਈਮਜ਼
ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਸੋਮਵਾਰ ਨੂੰ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਮਨਜ਼ੂਰ ਕਰ ਦਿੱਤੀ ਹੈ । ਗੁਰਮੀਤ ਰਾਮ ਰਹੀਮ ਅਗਸਤ 2018 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਉਸ ਨੂੰ ਪਹਿਲੀ ਵਾਰ ਸਾਧਵੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਪਿਛਲੇ ਸਾਲ ਉਸ ਨੂੰ ਦੋ ਡੇਰਾ ਪੈਰੋਕਾਰਾਂ ਦੇ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਸੀ।
ਹਰਿਆਣਾ ਸਰਕਾਰ ਦਾ ਡੇਰਾ ਮੁਖੀ ਨੂੰ ਪੈਰੋਲ ਦੇਣ ਦਾ ਫੈਸਲਾ ਪੰਜਾਬ, ਉੱਤਰ ਪ੍ਰਦੇਸ਼ , ਉੱਤਰਾਖੰਡ ਅਤੇ ਦੋ ਹੋਰ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਇਆ ਹੈ। ਯੂਪੀ ਵਿੱਚ ਡੇਰੇ ਦਾ ਕਾਫ਼ੀ ਪ੍ਰਭਾਵ ਹੈ।ਪੰਜਾਬ ਦੀ ਚੋਣ ਸਿਆਸਤ ਵਿੱਚ ਇਸ ਡੇਰੇ ਦਾ ਕਾਫੀ ਜ਼ਿਆਦਾ ਪ੍ਰਭਾਵ ਹੈ ।