ਧਾਰਮਿਕ ਪ੍ਰੀਖਿਆ ਚੋਂ ਅਵੱਲ ਆਈਆਂ ਵਿਦਿਆਰਥਣਾਂ ਸਨਮਾਨਿਤ

ਧਾਰਮਿਕ ਪ੍ਰੀਖਿਆ ਚੋਂ ਅਵੱਲ ਆਈਆਂ ਵਿਦਿਆਰਥਣਾਂ ਸਨਮਾਨਿਤ

ਅੰਮ੍ਰਿਤਸਰ ਟਾਈਮਜ਼ ਬਿਊਰੋ
ਅੰਮ੍ਰਿਤਸਰ- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਅਧੀਨ ਚੱਲ ਰਹੇ ਅਕਾਦਮਿਕ ਅਦਾਰਿਆਂ ਚੋਂ ਸ੍ਰੀ ਗੁਰੂ ਨਾਨਕ ਗਰਲਜ਼  ਸੀਨੀਅਰ ਸੈਕੰਡਰੀ ਸਕੂਲ ਘਿਉ ਮੰਡੀ ਦੀਆਂ ਵਿਦਿਆਰਥਣਾਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ ਸਾਲ 2021-22 ਵਿਚ 27 ਵਿਦਿਆਰਥਣਾਂ ਨੇ ਵਜੀਫ਼ੇ ਪ੍ਰਾਪਤ ਕਰਨ ਵਿਚ ਸਫ਼ਲਤਾ ਹਾਸਲ ਕੀਤੀ।

ਇਸ ਦੌਰਾਨ ਸਕੂਲ ਵਿਚ ਕਰਵਾਏ ਸਨਮਾਨ ਸਮਾਂਰੋਹ ਮੌਕੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ੍ਰ ਹਰਜਾਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਗਿਆਨੀ ਜਗਦੇਵ ਸਿੰਘ,ਗਿਆਨੀ ਅਮਰ ਸਿੰਘ,ਗਿਆਨੀ ਤਰਸੇਮ ਸਿੰਘ,ਇੰਦਰਜੀਤ ਸਿੰਘ,ਗਿਆਨੀ ਜਸਪਾਲ ਸਿੰਘ ਆਦਿ ਪ੍ਰਚਾਰਕਾਂ ਵਲੋਂ ਅਵੱਲ ਆਈਆਂ ਵਿਦਿਆਰਥਣਾਂ ਨੂੰ 2100-2100 ਰੁਪਏ ਤਕਸੀਮ ਕਰਕੇ ਵਿਦਿਆਰਥਣਾਂ ਦੀ ਹੌਸਲਾ ਅਫਜਾਈ ਕੀਤੀ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਮਤੀ ਮਨਿੰਦਰਪਾਲ ਕੌਰ ਵਲੋਂ   ਬੱਚਿਆਂ ਦੀ ਹੌਸਲਾ ਅਫਜਾਈ ਕਰਨ ਆਈਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ ਗਿਆ ।