ਸ਼੍ਰੋਮਣੀ  ਕਮੇਟੀ ਵੱਲੋਂ ਬਣਾਈ ਗਈ 7 ਮੈਂਬਰੀ ਕਮੇਟੀ                 

ਸ਼੍ਰੋਮਣੀ  ਕਮੇਟੀ ਵੱਲੋਂ ਬਣਾਈ ਗਈ 7 ਮੈਂਬਰੀ ਕਮੇਟੀ                 

*ਕਰੇਗੀ ਦਰਬਾਰ ਸਾਹਿਬ ਬੇਅਦਬੀ ਮਾਮਲਿਆਂ ਦੀ ਜਾਂਚ

ਅੰਮ੍ਰਿਤਸਰ ਟਾਈਮਜ਼ ਬਿਉਰੋ

 ਅੰਮ੍ਰਿਤਸਰ : ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਪਿਛਲੇ ਦਿਨੀਂ ਸਰੋਵਰ ਵਿਚ ਗੁਰਬਾਣੀ ਦਾ ਗੁਟਕਾ ਸਾਹਿਬ ਸੁੱਟਣ ਅਤੇ ਇਕ ਵਿਅਕਤੀ ਵੱਲੋਂ ਜੰਗਲਾ ਟੱਪ ਕੇ ਬੇਅਦਬੀ ਦੀ ਕੀਤੀ ਕੋਸ਼ਿਸ਼ ਦੀਆਂ ਘਟਨਾਵਾਂ ਦੀ ਜਾਂਚ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਕਮੇਟੀ ਗਠਿਤ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਮੇਟੀ ਦੇ ਗਠਨ ਸਬੰਧੀ ਦਫ਼ਤਰੀ ਆਦੇਸ਼ ਜਾਰੀ ਕੀਤੇ ਹਨ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਮੇਟੀ ਵਿਚ ਸੱਚਖੰਡ ਦਰਬਾਰ  ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਉੱਘੇ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਸ਼ਾਮਲ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੂੰ ਇਸ ਕਮੇਟੀ ਦੇ ਕੋਆਰਡੀਨੇਟਰ ਲਗਾਇਆ ਹੈ। ਹੈਰਾਨੀ ਦੀ ਗਲ ਇਹ ਹੈ ਕਿ ਸ੍ਰੋਮਣੀ ਕਮੇਟੀ ਨੇ ਇਸ ਕਮੇਟੀ ਵਿਚ ਕਿਸੇ ਮਾਹਿਰ ਸਾਬਕਾ ਜਜ ,ਵਕੀਲ ,ਪੁਲਿਸ ਅਫਸਰ ਨੂੰ ਨਹੀਂ ਰਖਿਆ।