ਮਾਮਲਾ ਲੁਧਿਆਣਾ ਦੇ ਬੇਅਦਬੀ ਕਾਂਡ ਦਾ : ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ

ਮਾਮਲਾ ਲੁਧਿਆਣਾ ਦੇ ਬੇਅਦਬੀ ਕਾਂਡ ਦਾ : ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ

ਅੰਮ੍ਰਿਤਸਰ ਟਾਈਮਜ਼

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੁਧਿਆਣਾ ਦੇ ਬਸੰਤ ਨਗਰ ਵਿੱਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਚੋਣਾਂ ਦਾ ਮਾਹੌਲ ਹੈ ਅਤੇ ਕੁਝ ਲੋਕ ਗੁਰਬਾਣੀ ਦਾ ਨਿਰਾਦਰ ਕਰ ਕੇ ਸੂਬੇ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਪਰ ਸਰਕਾਰ ਵੱਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਲੁਧਿਆਣਾ ਵਿੱਚ ਵਾਪਰੀ ਤਾਜ਼ਾ ਘਟਨਾ ਦੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਕੇ ਸਖ਼ਤ ਸਜ਼ਾ ਦਿੱਤੀ ਜਾਵੇ।