ਸਾਕਾ ਪੰਜਾ ਸਾਹਿਬ ਸ਼ਤਾਬਦੀ ਸਮਾਗਮ ’ਚ ਹਿੱਸਾ ਲੈਣ ਲਈ ਭੋਪਾਲ ਪੁੱਜੇ ਜਥੇਦਾਰ ਕਰਨੈਲ ਸਿੰਘ ਪੰਜੋਲੀ

ਸਾਕਾ ਪੰਜਾ ਸਾਹਿਬ ਸ਼ਤਾਬਦੀ ਸਮਾਗਮ ’ਚ ਹਿੱਸਾ ਲੈਣ ਲਈ ਭੋਪਾਲ ਪੁੱਜੇ ਜਥੇਦਾਰ ਕਰਨੈਲ ਸਿੰਘ ਪੰਜੋਲੀ

100 ਸਾਲਾ ਸਾਕਾ ਸ੍ਰੀ ਪੰਜਾ ਸਾਹਿਬ ਨੂੰ ਸਮਰਪਿਤ ਸ਼ਤਾਬਦੀ ਗੁਰਮਤਿ ਸਮਾਗਮ ਭਲਕੇ

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ 31 ਮਈ (ਮਨਪ੍ਰੀਤ ਸਿੰਘ ਖਾਲਸਾ):- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੀਦਿਆ ਰੋਡ ਭੋਪਾਲ ਦੇ ਸਹਿਯੋਗ ਨਾਲ 100 ਸਾਲਾ ਸਾਕਾ ਸ੍ਰੀ ਪੰਜਾ ਸਾਹਿਬ ਨੂੰ ਸਮਰਪਿਤ ਗੁਰਮਤਿ ਸਮਾਗਮ 1 ਜੂਨ ਨੂੰ ਭਲਕੇ ਕਰਵਾਇਆ ਜਾ ਰਿਹਾ ਹੈ। ਗੁਰਮਤਿ ਸਮਾਗਮ ਵਿਚ ਹਿੱਸਾ ਲੈੈਣ ਲਈ ਸ਼ੋ੍ਰਮਣੀ ਕਮੇਟੀ ਦੇ ਜਨ. ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਉਚੇਚੇ ਤੌਰ ’ਤੇ ਪੁੱਜੇ। ਭੋਪਾਲ ਪੁੱਜਣ ਮੌਕੇ ਸੰਗਤਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਜਥੇ. ਪੰਜੋਲੀ ਨੇ ਦੱਸਿਆ ਕਿ ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ ਅਤੇ ਇਹ ਸਮਾਗਮ ਗੁਰਦੁਆਰਾ ਗੁਰੂ ਨਾਨਕ ਟੇਕੀ ਸਾਹਿਬ ਈਦਗਾਹ ਹਿਲਸ ਭੋਪਾਲ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪ੍ਰਸਿੱਧ ਕਥਾਵਾਚਕ ਅਤੇ ਕੀਰਤਨੀ ਜਥਿਆਂ ’ਚ ਸੱਚਖੰ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਸਤਨਾਮ ਸਿੰਘ ਕੁਹਾੜਕਾ, ਭਾਈ ਸਤਿੰਦਰਬੀਰ ਸਿੰਘ, ਭਾੲਂ ਗੁਰਪ੍ਰੀਤ ਸਿੰਘ, ਭਾਈ ਸਰਬਜੀਤ ਸਿੰਘ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਥ ਕਮੇਟੀ ਭੋਪਾਲ ਦੇ ਪ੍ਰਧਾਨ ਪਰਮਵੀਰ ਸਿੰਘ, ਰਣਜੀਤ ਸਿੰਘ, ਹਰਵਿੰਦਰ ਸਿੰਘ, ਗੁਰਦਿਆਲ ਸਿੰਘ, ਜਸਵਿੰਦਰ ਸਿੰਘ, ਅਰਵਿੰਦਰ ਸਿੰਘ, ਮਨਜੋਤ ਸਿੰਘ, ਬਲਪ੍ਰੀਤ ਸਿੰਘ, ਕੁਲਦੀਪ ਸਿੰਘ, ਬਿਕਰਮ ਸਿੰਘ, ਜਤਿੰਦਰਪਾਲ ਸਿੰਘ ਆਦਿ ਸਖਸ਼ੀਅਤਾਂ ਹਾਜ਼ਰ ਸਨ।