ਸ਼ੋ੍ਮਣੀ ਕਮੇਟੀ ਚੋਣਾਂ ਕਰਵਾਉਣ ਦਾ ਐਲਾਨ ਜਲਦੀ ਨਾ ਕੀਤਾ ਤਾਂ 24 ਤੋਂ ਕੀਤਾ ਜਾਵੇਗਾ ਸੰਘਰਸ਼-ਭਾਈ ਰਣਜੀਤ ਸਿੰਘ

ਸ਼ੋ੍ਮਣੀ ਕਮੇਟੀ ਚੋਣਾਂ ਕਰਵਾਉਣ ਦਾ ਐਲਾਨ ਜਲਦੀ ਨਾ ਕੀਤਾ ਤਾਂ 24 ਤੋਂ ਕੀਤਾ ਜਾਵੇਗਾ ਸੰਘਰਸ਼-ਭਾਈ ਰਣਜੀਤ ਸਿੰਘ
ਭਾਈ ਰਣਜੀਤ ਸਿੰਘ

ਅੰਮ੍ਰਿਤਸਰ ਟਾਈਮਜ਼

ਚੰਡੀਗੜ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼ੋ੍ਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦਾ ਤੁਰੰਤ ਐਲਾਨ ਕੀਤਾ ਜਾਵੇ ।  ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਹੋਈਆਂ ਨੂੰ ਬਾਰਾਂ ਸਾਲ ਹੋ ਗਏ ਹਨ । ਸ਼ੋ੍ਮਣੀ ਕਮੇਟੀ ਚੋਣਾਂ ਕਰਵਾਉਣ ਪ੍ਰਤੀ ਨਾ ਤਾਂ ਕੇਂਦਰ ਸਰਕਾਰ ਗੰਭੀਰ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਉਪਰਾਲੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਹਨ | ਕਿਉਂਕਿ ਗੁਰਦੁਆਰਾ ਚੋਣ ਕਮਿਸ਼ਨ ਨੂੰ ਅਜੇ ਤਕ ਪੰਜਾਬ ਸਰਕਾਰ ਨੇ ਸਟਾਫ਼ ਨਹੀਂ ਦਿੱਤਾ, ਜਦਕਿ ਡੇਢ ਸਾਲ ਪਹਿਲਾਂ ਚੋਣ ਕਮਿਸ਼ਨਰ ਦੀ ਨਿਯੁਕਤੀ ਕਰ ਦਿੱਤੀ ਗਈ ਸੀ ।ਜਿਸ ਕਾਰਨ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਦੀਆਂ ਚੋਣਾਂ ਨਾ ਕਰਵਾ ਕੇ ਜਮਹੂਰੀਅਤ ਦਾ ਗਲਾ ਘੁੱਟਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸ਼ੋ੍ਮਣੀ ਕਮੇਟੀ ਦੀਆਂ ਚੋਣਾਂ ਨਾ ਹੋਣ ਕਾਰਨ ਸਿੱਖ ਕੌਮ ਦਾ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਜੇਕਰ ਚੋਣਾਂ ਕਰਵਾਉਣ ਦਾ ਐਲਾਨ ਨਾ ਕੀਤਾ ਤਾਂ ਪੰਥਕ ਅਕਾਲੀ ਲਹਿਰ ਵਲੋਂ ਸੰਘਰਸ਼ ਕੀਤਾ ਜਾਵੇਗਾ ਜਿਸ ਤਹਿਤ 24 ਸਤੰਬਰ ਨੂੰ ਪੰਜਾਬ ਰਾਜਪਾਲ ਭਵਨ ਦੇ ਸਾਹਮਣੇ ਰੋਸ ਵਿਖਾਵਾ ਕੀਤਾ ਜਾਵੇਗਾ ।