ਕਾਂਗਰਸੀ ਲੀਡਰ ਸੁਖਜਿੰਦਰ ਰੰਧਾਵਾ ਸੀਐਮ ਅਸ਼ੋਕ ਗਹਿਲੋਤ ਨਾਲ ਮਿਲ ਕੇ ਕਰ ਰਹੇ ਯਤਨ: ਧਾਮੀ

ਕਾਂਗਰਸੀ ਲੀਡਰ ਸੁਖਜਿੰਦਰ ਰੰਧਾਵਾ ਸੀਐਮ ਅਸ਼ੋਕ ਗਹਿਲੋਤ ਨਾਲ ਮਿਲ ਕੇ ਕਰ ਰਹੇ ਯਤਨ: ਧਾਮੀ

ਹੁਣ ਰਾਜਸਥਾਨ 'ਚ ਵੀ ਬਣ ਸਕਦੀ ਏ ਵੱਖਰੀ ਗੁਰਦੁਆਰਾ ਕਮੇਟੀ?                                                             

ਅੰਮ੍ਰਿਤਸਰ ਟਾਈਮਜ਼ ਬਿਊਰੋ

ਅੰਮ੍ਰਿਤਸਰ: ਹਰਿਆਣਾ ਤੋਂ ਬਾਅਦ ਹੁਣ ਰਾਜਸਥਾਨ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਦਾ ਵਿਵਾਦ ਖੜ੍ਹਾ ਹੋ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਾਇਆ ਹੈ ਕਿ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਮਿਲ ਕੇ ਰਾਜਸਥਾਨ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਨੇ ਕਾਂਗਰਸੀ ਆਗੂ ਦੀ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਤੇ ਸਿੱਖ ਮਸਲਿਆਂ ਵਿੱਚ ਦਖ਼ਲ ਦੇਣ ਤੋਂ ਵਰਜਿਆ। 

ਉਧਰ, ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਰਾਜਸਥਾਨ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਦੀ ਮੰਗ ਉਥੋਂ ਦੇ ਸਿੱਖਾਂ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰਿਆਣਾ ਦੇ ਸਿੱਖਾਂ ਦੀ ਮੰਗ ’ਤੇ ਸੁਪਰੀਮ ਕੋਰਟ ਵੱਲੋਂ ਵੱਖਰੀ ਕਮੇਟੀ ਬਣਾਉਣ ਨੂੰ ਮਾਨਤਾ ਦਿੱਤੀ ਜਾ ਸਕਦੀ ਹੈ ਤਾਂ ਰਾਜਸਥਾਨ ਵਿੱਚ ਕਿਉਂ ਨਹੀਂ? ਉਨ੍ਹਾਂ ਕਿਹਾ ਕਿ ਰਾਜਸਥਾਨ ਵਿੱਚ ਵੀ ਗੁਰਦੁਆਰਿਆਂ ਦੀ ਸਾਂਭ-ਸੰਭਾਲ ਦੀ ਵੱਡੀ ਲੋੜ ਹੈ। ਇਸ ਵਾਸਤੇ ਉਥੋਂ ਦੇ ਸਿੱਖਾਂ ਦੀ ਮੰਗ ਜ਼ਾਇਜ਼ ਹੈ।