ਰਣਜੀਤ ਸਿੰਘ ਮੁੜ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਬਣੇ

ਰਣਜੀਤ ਸਿੰਘ ਮੁੜ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਬਣੇ

ਅੰਮ੍ਰਿਤਸਰ ਟਾਈਮਜ਼ ਬਿਊਰੋ

ਅੰਮ੍ਰਿਤਸਰ: ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਗੌਹਰ ਨੇ ਬਤੌਰ ਜਥੇਦਾਰ ਤਖ਼ਤ ਦੀ ਸੇਵਾ ਮੁੜ ਸੰਭਾਲ ਲਈ ਹੈ। ਯਾਦ ਰਹੇ ਰਣਜੀਤ ਸਿੰਘ ਗੌਹਰ ਮੋਦੀ ਦੇ ਖਾਸ ਮਿਂਤਰ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਇਸ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ ਤੇ ਬਾਅਦ ਵਿੱਚ ਉੱਥੋਂ ਦੇ ਪੰਜ ਪਿਆਰਿਆਂ ਵੱਲੋਂ ਲਗਾਏ ਗਏ ਕੁਝ ਦੋਸ਼ਾਂ ਕਾਰਨ ਉਨ੍ਹਾਂ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਗਿਆ ਸੀ। ਹੁਣ ਉਕਤ ਪੰਜ ਪਿਆਰਿਆਂ ਵਿੱਚੋਂ ਦੋ ਨੇ ਰਣਜੀਤ ਸਿੰਘ ’ਤੇ ਲਾਏ ਗਏ ਦੋਸ਼ਾਂ ਨਾਲ ਅਸਹਿਮਤੀ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਮੁਅੱਤਲ ਕਰਨ ਦੇ ਫ਼ੈਸਲੇ ਨੂੰ ਗ਼ਲਤ ਕਰਾਰ ਦਿੱਤਾ ਹੈ। ਉਨ੍ਹਾਂ ਇਹ ਦੋਸ਼ ਵੀ ਲਾਇਆ ਹੈ ਕਿ ਉਸ ਵੇਲੇ ਦਬਾਅ ਪਾ ਕੇ ਉਨ੍ਹਾਂ ਦੇ ਦਸਤਖ਼ਤ ਲਏ ਗਏ ਸਨ।