ਜੂਨ 1984 ਦੇ ਘੱਲੂਘਾਰੇ ਦੀ ਪਵਿੱਤਰ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ

ਜੂਨ 1984 ਦੇ ਘੱਲੂਘਾਰੇ ਦੀ ਪਵਿੱਤਰ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ
1 ਜੂਨ 2022 ਪਿੰਡ ਧੀਰਾ
 
ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ –  ਜੂਨ 1984 ਵਿੱਚ ਹਿੰਦੁਸਤਾਨੀ ਫੌਜ ਵਲੋਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਉਪਰ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 1 ਜੂਨ 2022 ਦਿਨ ਬੁੱਧਵਾਰ ਨੂੰ ਸਵੇਰ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪਿੰਡ ਧੀਰਾ (ਬਟਾਲਾ ਤੋਂ ਸ੍ਰੀ ਹਰਿਗੋਬਿੰਦਪੁਰ ਸੜਕ ਉਤੇ) ਦੇ ਗੁਰਦੁਆਰਾ ਸਾਹਿਬਜਾਦਾ ਅਜੀਤ ਸਿੰਘ ਜੁਝਾਰ ਸਿੰਘ ਵਿਖੇ ਪੰਥ ਸੇਵਕ ਜਥਾ ਮਾਝਾ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮਾਸਟਰ ਚੈਂਚਲ ਸਿੰਘ ਜੀ ਹੁਣਾਂ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।

ਸਮਾਗਮ ਵਿੱਚ ਭਾਈ ਮਨਧੀਰ ਸਿੰਘ(ਪੰਥ ਸੇਵਕ ਜਥਾ ਦੁਆਬਾ), ਭਾਈ ਗੁਰਪਾਲ ਸਿੰਘ ਰਬਾਬੀ (ਕੀਰਤਨੀ ਜਥਾ) ਅਤੇ ਭਾਈ ਸੁਖਪ੍ਰੀਤ ਸਿੰਘ ਖਾਲਸਾ ਦਾ ਢਾਡੀ ਜਥਾ ਸਮਾਗਮ ਦੌਰਾਨ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਪ੍ਰਬੰਧਕ ਸੇਵਾਦਾਰਾਂ ਵੱਲੋਂ ਸੰਗਤਾਂ ਨੂੰ ਸ਼ਹੀਦਾਂ ਦੀ ਯਾਦ ਵਿਚ ਜੁੜਨ ਲਈ ਸਮਾਗਮ ਚ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਗਈ ਹੈ।