ਵਿਦਿਆਰਥੀ ਜਥੇਬੰਦੀ ਯੁਨਾਇਟਡ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸੰਘਰਸ਼ ਵਿੱਚ ਹਮਾਇਤ ਦੇਣ ਦਾ ਐਲਾਨ

ਵਿਦਿਆਰਥੀ ਜਥੇਬੰਦੀ ਯੁਨਾਇਟਡ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸੰਘਰਸ਼ ਵਿੱਚ ਹਮਾਇਤ ਦੇਣ ਦਾ ਐਲਾਨ

ਵਿਦਿਆਰਥੀ ਜਥੇਬੰਦੀ- ਯੁਨਾਇਟਡ ਸਿੱਖ ਸਟੂਡੈਂਟਸ ਫੈਡਰੇਸ਼ਨ

ਅੰਮ੍ਰਿਤਸਰ ਟਾਈਮਜ਼ ਬਿਊਰੋ


ਪਟਿਆਲਾ : ਪੰਜਾਬੀ ਯੂਨੀਵਰਸਿਟੀ, ਜੋ ਕਿ ਵਿਸ਼ਵ ਦੀ ਦੂਜੀ ਭਾਸ਼ਾ ਆਧਾਰਤ ਯੂਨੀਵਰਸਿਟੀ ਹੈ। ਪੰਜਾਬ ਸਰਕਾਰ ਵਲੋਂ ਬੀਤੇ ਕੱਲ ਪੇਸ਼ ਕੀਤੇ ਗਏ ਹਾਸੋ-ਹੀਣੇ ‘ਬਜਟ’ ਵਿਚ ਯੂਨੀਵਰਸਿਟੀ ਨਾਲ ਭੱਦਾ ਮਜ਼ਾਕ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਲਗਪਗ 150 ਕਰੋੜ ਰੁਪਏ ਦੇ ਕਰਜ਼ੇ ਹੇਠ ਹੈ। ਸਰਕਾਰ ਵੱਲੋਂ ਸਾਲਾਨਾ 200 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਜਾਂਦੀ ਸੀ ਅਤੇ ਇਸ ਵਾਰ ਉਸ ਗ੍ਰਾਂਟ ਨੂੰ ਘਟਾ ਕੇ 164 ਕਰੋੜ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੱਤਵਾਂ ਪੇਅ ਕਮਿਸ਼ਨ ਲਾਗੂ ਹੋਣ ਨਾਲ ਯੂਨੀਵਰਸਿਟੀ ਉੱਪਰ ਤਨਖਾਹਾਂ ਦਾ ਹੋਰ ਵੀ ਬੋਝ ਵਧਿਆ ਹੈ। ਸਭ ਨੂੰ ਯਾਦ ਹੋਵੇਗਾ ਕਿ ਸਰਦਾਰ ਭਗਵੰਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਬਣਨ ਉਪਰੰਤ 29-03-2022 ਨੂੰ ਆਪਣੇ ਯੂਨੀਵਰਸਿਟੀ ਫੇਰੀ ਦੌਰਾਨ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਹਜ਼ਾਰਾਂ ਵਿਦਿਆਰਥੀਆਂ ਦੀ ਹਾਜ਼ਰੀ ਵਿਚ ਮੁੱਖ ਮੰਤਰੀ ਪੰਜਾਬ ਨੇ, ਜੋ ਯੂਨੀਵਰਸਿਟੀ ਨੂੰ ਕਰਜ਼ਾ ਮੁਕਤ ਕਰਨ ਦਾ ਵਾਅਦਾ ਕੀਤਾ ਸੀ, ਉਸ ਤੋਂ ਸ਼ਰੇਆਮ ਪੰਜਾਬ ਸਰਕਾਰ ਭਗੌੜੀ ਹੋ ਗਈ ਹੈ।ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲ਼ਾ ਮਾਲਵਾ ਅਤੇ ਪੁਆਧ ਇਲਾਕੇ ਵਿੱਚ ਪੈਂਦੀ, ਉਹ ਯੂਨੀਵਰਸਿਟੀ ਹੈ ਜੋ ਵਿਦਿਆਰਥੀਆਂ ਨੂੰ ਸਸਤੀ ਅਤੇ ਵਧੀਆ ਵਿੱਦਿਆ ਮੁਹੱਈਆ ਕਰਵਾਉਂਦੀ ਹੈ। ਜਿਸ ਵਿੱਚ ਅਨੇਕਾਂ ਹੀ ਪਛੜੇ ਅਤੇ ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀ ਚੰਗੇ ਭਵਿੱਖ ਲਈ ਇਥੋਂ ਵਿੱਦਿਆ ਪ੍ਰਾਪਤ ਕਰਦੇ ਹਨ। ਇਸ ਯੂਨੀਵਰਸਿਟੀ ਨੇ ਅਨੇਕਾਂ ਹੀ ਵਿਦਵਾਨ, ਰਾਜਨੀਤਕ ਅਤੇ ਖਿਡਾਰੀਆਂ ਨੂੰ ਜਨਮ ਦਿੱਤਾ, ਉਹ ਯੂਨੀਵਰਸਿਟੀ ਪਿਛਲੇ ਲੰਬੇ ਸਮੇਂ ਤੋਂ ਆਰਥਿਕ ਮੰਦਹਾਲੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ। ਪਿਛਲੀਆਂ ਸਰਕਾਰ ਦੀ ਤਰਜ਼ ‘ਤੇ ਮੌਜ਼ੂਦਾ ਆਮ ਆਦਮੀ ਪਾਰਟੀ ਵਾਲੀ ਸਰਕਾਰ ਨੇ ਵੀ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਨੂੰ ਹਨੇਰੇ ਖੂਹ ਵੱਲ ਧੱਕ ਦਿੱਤਾ ਹੈ। ਪੰਜਾਬ ਸਰਕਾਰ ਦੀ ਅਜਿਹੀ ਬੇਰੁਖੀ ਅਤੇ ਗੈਰ-ਜ਼ਿੰਮੇਦਾਰਾਨਾ ਹਰਕਤ ਤੋਂ ਬਾਅਦ ਵਿਦਿਆਰਥੀ ਜਥੇਬੰਦੀ ਯੁਨਾਇਟਡ ਸਿੱਖ ਸਟੂਡੈਂਟਸ ਫੈਡਰੇਸ਼ਨ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਇਹ ਯਕੀਨ ਦਵਾਉਂਦੀ ਹੈ ਕਿ ਯੂਨੀਵਰਸਿਟੀ ਨੂੰ ਬਚਾਉਣ ਲਈ ਯੁਨਾਇਟਡ ਸਿੱਖ ਸਟੂਡੈਂਟਸ ਫੈਡਰੇਸ਼ਨ ਵਾਇਸ ਚਾਂਸਲਰ ਸਾਬ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।