ਬੀਬੀਆਂ ਨੇ ਮੁਹਾਲੀ ’ਚ ਸੰਭਾਲਿਆ ਪੱਕਾ ਮੋਰਚਾ

ਬੀਬੀਆਂ ਨੇ ਮੁਹਾਲੀ ’ਚ ਸੰਭਾਲਿਆ ਪੱਕਾ ਮੋਰਚਾ

ਕਿਸਾਨ ਮੋਰਚਾ ਬੰਦੀ ਸਿਖਾਂ ਦੇ ਹਕ ਵਿਚ ਡਟਿਆ

ਅੰਮ੍ਰਿਤਸਰ ਟਾਈਮਜ਼ ਬਿਊਰੋ

ਐਸ.ਏ.ਐਸ. ਨਗਰ (ਮੁਹਾਲੀ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਮੇਤ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦਾ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕਾ ਮੋਰਚਾ ਜਾਰੀ ਹੈ। ਇੱਥੇ  ਬੀਬੀਆਂ ਨੇ ਮੋਰਚਾ ਸੰਭਾਲਿਆ। ਕੌਮੀ ਇਨਸਾਫ਼ ਮੋਰਚੇ ਦੇ ਬੈਨਰ ਹੇਠ ਬੀਬੀ ਰਾਜਿੰਦਰ ਕੌਰ ਦੀ ਅਗਵਾਈ ਵਿੱਚ ਔਰਤਾਂ ਦੇ 31 ਮੈਂਬਰੀ ਵਫ਼ਦ ਨੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵੱਲ ਵਧਣ ਦਾ ਯਤਨ ਕੀਤਾ ਪਰ ਮੁਹਾਲੀ-ਯੂਟੀ ਦੇ ਐਂਟਰੀ ਪੁਆਇੰਟ ’ਤੇ ਤਾਇਨਾਤ ਪੁਲੀਸ ਬਲ ਨੇ ਪ੍ਰਦਰਸ਼ਨਕਾਰੀ ਬੀਬੀਆਂ ਦਾ ਰਾਹ ਡੱਕ ਲਿਆ। ਪੁਲੀਸ ਵੱਲੋਂ ਰੋਕੇ ਜਾਣ ’ਤੇ ਬੀਬੀਆਂ ਉੱਥੇ ਹੀ ਧਰਨੇ ’ਤੇ ਬੈਠ ਗਈਆਂ। ਉਧਰ, ਪੱਕੇ ਮੋਰਚੇ ’ਤੇ ਡਟੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕਰ ਲੈਂਦੀਆਂ ਅਤੇ ਬੰਦੀ ਸਿੰਘ ਰਿਹਾਅ ਹੋ ਕੇ ਪੱਕੇ ਮੋਰਚੇ ’ਤੇ ਨਹੀਂ ਪਹੁੰਚਦੇ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਦੱਸਿਆ ਕਿ ਬੰਦੀ ਸਿੰਘ ਦੀ ਰਿਹਾਈ ਲਈ ਚੱਲ ਰਹੇ ਪੱਕੇ ਮੋਰਚੇ ਦੀ ਹਮਾਇਤ ਵਿੱਚ  ਸੰਯੁਕਤ ਕਿਸਾਨ ਮੋਰਚਾ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਕੌਮੀ ਇਨਸਾਫ਼ ਮੋਰਚੇ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ।

ਪੱਕੇ ਮੋਰਚੇ ਵਿੱਚ ਸ਼ਾਮਲ ਹੋਏ ਪੰਜਾਬ ਦੇ ਕਿਸਾਨਾਂ ਦਾ ਕੌਮੀ ਇਨਸਾਫ਼ ਮੋਰਚੇ ਦੇ ਪ੍ਰਬੰਧਕਾਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਜਸਵੀਰ ਸਿੰਘ ਝੱਜ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਬੰਦੀ ਸਿੰਘ ਦੀ ਰਿਹਾਈ ਲਈ ਚੱਲ ਰਹੇ ਪੱਕੇ ਮੋਰਚੇ ਦੀ ਹਮਾਇਤ ਵਿੱਚ ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ  ਕਿਸਾਨ ਆਗੂਆਂ ਨੇ ਕਿਹਾ ਕਿ ਸਜ਼ਾ ਪੂਰੀ ਹੋਣ ’ਤੇ ਵੀ ਕਿਸੇ ਕੈਦੀ ਨੂੰ ਜੇਲ੍ਹ ਵਿੱਚ ਨਜ਼ਰਬੰਦ ਕਰਕੇ ਰੱਖਣਾ ਗੈਰ ਕਾਨੂੰਨੀ ਅਤੇ ਮਨੁੱਖੀ ਅਧਿਕਾਰਾਂ ਤੇ ਡਾਕਾ ਅਤੇ ਕੁਦਰਤੀ ਇਨਸਾਫ਼ ਦੇ ਖ਼ਿਲਾਫ਼ ਹੈ। ਉਨ੍ਹਾਂ ਬੰਦੀ ਸਿੰਘਾਂ ਸਮੇਤ ਸਾਰੇ ਪੱਤਰਕਾਰਾਂ, ਬੁੱਧੀਜੀਵੀਆਂ ਅਤੇ ਸਿਆਸੀ ਵਿਰੋਧੀਆਂ ਦੀ ਰਿਹਾਈ ਦੀ ਮੰਗ ਕੀਤੀ, ਜਿਨ੍ਹਾਂ ਨੂੰ ਸਰਕਾਰ ਵਿਰੋਧੀ ਵਿਚਾਰਾਂ ਕਾਰਨ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ, ਨੂੰ ਤੁਰੰਤ ਰਿਹਾਅ ਕੀਤਾ ਜਾਵੇ। 

 

ਇਸ ਦੌਰਾਨ ਪੱਕੇ ਮੋਰਚੇ ’ਤੇ ਡਟੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਬਾਪੂ ਗੁਰਚਰਨ ਸਿੰਘ, ਬਲਵਿੰਦਰ ਸਿੰਘ, ਭਾਈ ਜਸਵਿੰਦਰ ਸਿੰਘ, ਐਡਵੋਕੇਟ ਦਿਲਸ਼ੇਰ ਸਿੰਘ ਅਤੇ ਗੁਰਸ਼ਰਨ ਸਿੰਘ ਨੇ ਕਿਹਾ ਕਿ ਜਦੋਂ ਤੱਕ ਸਮੇਂ ਦੀਆਂ ਸਰਕਾਰਾਂ ਸਿੱਖਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਨਹੀਂ ਕਰ ਲੈਂਦੀਆਂ ਅਤੇ ਬੰਦੀ ਸਿੰਘ ਰਿਹਾਅ ਹੋ ਕੇ ਪੱਕੇ ਮੋਰਚੇ ’ਤੇ ਨਹੀਂ ਪਹੁੰਚਦੇ, ਉਦੋਂ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦਾਅਵਾ ਕੀਤਾ ਕਿ ਰੋਜ਼ਾਨਾ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਅਤੇ ਇਨਸਾਫ਼ ਪਸੰਦ ਲੋਕ ਜੁੜ ਰਹੇ ਹਨ