ਬਠਿੰਡਾ ਦੇ ਐਸਪੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 22 ਮਹੀਨਿਆਂ ਬਾਅਦ ਮੁਅੱਤਲ

ਬਠਿੰਡਾ ਦੇ ਐਸਪੀ  ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 22 ਮਹੀਨਿਆਂ ਬਾਅਦ ਮੁਅੱਤਲ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਬਠਿੰਡਾ: ਬਠਿੰਡਾ ਦੇ ਐਸਪੀ ਗੁਰਵਿੰਦਰ ਸਿੰਘ ਸੰਘਾ ਨੂੰ 5 ਜਨਵਰੀ, 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਦੀ ਉਲੰਘਣਾ ਕਰਨ ਦੇ ਨਤੀਜੇ ਵਜੋਂ ਡਿਊਟੀ ਵਿੱਚ ਅਣਗਹਿਲੀ ਵਰਤਣ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ।  ਸੁਰੱਖਿਆ ਦੇ 22 ਮਹੀਨਿਆਂ ਤੋਂ ਵੱਧ ਸਮੇਂ ਬਾਅਦ, 22 ਨਵੰਬਰ ਨੂੰ ਇਹ ਆਦੇਸ਼ ਦਿੱਤਾ ਗਿਆ ਹੈ।

 ਪੰਜਾਬ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਵੱਲੋਂ ਐਸਪੀ ਨੂੰ ਮੁਅੱਤਲੀ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਡੀਜੀਪੀ ਵੱਲੋਂ 18 ਅਕਤੂਬਰ ਨੂੰ ਸੌਂਪੀ ਗਈ ਰਿਪੋਰਟ ਦਾ ਹਵਾਲਾ ਦਿੱਤਾ ਗਿਆ ਹੈ।

ਰਿਪੋਰਟ ਵਿੱਚ ਗੁਰਵਿੰਦਰ ਸਿੰਘ ਨੂੰ "ਆਪਣੀ ਡਿਊਟੀ ਸਹੀ ਢੰਗ ਨਾਲ ਨਿਭਾਉਣ ਵਿੱਚ ਅਸਫਲ ਰਹਿਣ" ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ।