ਗੈਂਗਸਟਰ ਆਪਣਾ ਰਾਹ ਛੱਡ ਕੇ ‘ਵਾਰਸ ਪੰਜਾਬ ਦੇ’ ਜਥੇਬੰਦੀ ਨਾਲ ਜੁੜਣ: ਸਿਮਰਨਜੀਤ ਸਿੰਘ ਮਾਨ
ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਮੌਕੇ ਪੁੱਜੇ ਐੱਮਪੀ ਮਾਨ, ਗੈਂਗਸਟਰਾਂ ਨੂੰ ਅਪੀਲ
ਅੰਮ੍ਰਿਤਸਰ ਟਾਈਮਜ਼
ਬਾਘਾਪੁਰਾਣਾ : ਸਥਾਨਕ ਪਿੰਡ ਰੋਡੇ ਵਿਚ ‘ਵਾਰਸ ਪੰਜਾਬ ਦੇ’ ਜਥੇਬੰਦੀ ਦੀ ਪਹਿਲੀ ਵਰ੍ਹੇਗੰਢ ਮਨਾਈ ਗਈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਕਰ ਕੇ ਉਸ ਨੂੰ ਜਥੇਬੰਦੀ ਦਾ ਆਗੂ ਥਾਪਿਆ ਗਿਆ। ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ, ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਕਰ ਕੇ ਖੁਸ਼ੀ ਹੋਈ ਹੈ। ਇਸ ਨੌਜਵਾਨ ਆਗੂ ਤੋਂ ਸਰਕਾਰ ਘਬਰਾਈ ਹੋਈ ਹੈ ਕਿਉਂਕਿ ਇਸ ਦੇ ਬਿਆਨ ਨੌਜਵਾਨਾਂ ਨੂੰ ਵੰਗਾਰਨ ਵਾਲੇ ਹਨ। ਇਹ ਦਸਤਾਰਬੰਦੀ ਕਈ ਕਿਸਾਨ ਜਥੇਬੰਦੀਆਂ ਨੂੰ ਵੀ ਹਜ਼ਮ ਨਹੀਂ ਹੋ ਰਹੀ ਹੈ। ਇਸ ਮੌਕੇ ਮਾਨ ਨੇ ਗੈਂਗਸਟਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣਾ ਰਾਹ ਛੱਡ ਕੇ ‘ਵਾਰਸ ਪੰਜਾਬ ਦੇ’ ਜਥੇਬੰਦੀ ਨਾਲ ਜੁੜਣ ਤੇ ਪੰਥ ਲਈ ਕੰਮ ਕਰਨ।
Comments (0)