ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ 23 ਮਈ ਨੂੰ ਹੋਵੇਗਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ 23 ਮਈ ਨੂੰ ਹੋਵੇਗਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ, 22 ਮਈ (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 23 ਮਈ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਦੌਰਾਨ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨ ਦਲ ਦੇ 11 ਸਿੰਘ ਸ਼ਹੀਦ ਹੋਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਸਾਕੇ ਦੀ ਸਲਾਨਾ ਯਾਦ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ 23 ਮਈ ਨੂੰ ਸਵੇਰੇ 9:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਸਜਾਏ ਜਾਣਗੇ। ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਪੁੱਜਣਗੀਆਂ। ਉਨ੍ਹਾਂ ਸੰਗਤਾਂ ਨੂੰ ਵੀ ਸਮਾਗਮ ਵਿਚ ਪੁੱਜਣ ਦੀ ਅਪੀਲ ਕੀਤੀ।