ਕਬੱਡੀ ਖਿਡਾਰੀ ਸੰਦੀਪ ਨੰਗਲ ਹੱਤਿਆ ਕਾਂਡ ਵਿਚ ਦੋ ਸ਼ੂਟਰਾਂ ਸਮੇਤ 5 ਗ੍ਰਿਫ਼ਤਾਰ,

ਕਬੱਡੀ ਖਿਡਾਰੀ ਸੰਦੀਪ ਨੰਗਲ ਹੱਤਿਆ ਕਾਂਡ ਵਿਚ ਦੋ ਸ਼ੂਟਰਾਂ ਸਮੇਤ 5 ਗ੍ਰਿਫ਼ਤਾਰ,

           ਮੁਲਜ਼ਮਾਂ ਵਿਚੋਂ ਇਕ ਸੁਖਮੀਤ ਸਿੰਘ ਡਿਪਟੀ ਦਾ ਕਾਤਲ

ਅੰਮ੍ਰਿਤਸਰ ਟਾਈਮਜ਼

ਜਲੰਧਰ : ਅੰਤਰਰਾਸ਼ਟਰੀ ਕਬੱਡੀ ਖਿਡਾਰੀ  ਸੰਦੀਪ ਨੰਗਲ ਅੰਬੀਆਂ ਦੇ ਕਤਲ ਦੇ ਮਾਮਲੇ 'ਵਿਚ ਜਲੰਧਰ ਦੇਹਾਤ ਪੁਲਿਸ ਨੇ ਪੰਜ ਹੋਰ ਮੁਲਜ਼ਮਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਵਿਦੇਸ਼ੀ ਹਥਿਆਰ ਤੇ ਵਾਹਨ ਬਰਾਮਦ ਕਰਨ 'ਵਿਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਚੋਂ ਇਕ ਮੁਲਜ਼ਮ ਵਿਕਾਸ ਮਾਹਲੇ ਨੇ ਹੀ ਸੁਖਮੀਤ ਸਿੰਘ ਡਿਪਟੀ ਦਾ ਵੀ ਕਤਲ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਵੱਲੋਂ ਹਰਵਿੰਦਰ ਸਿੰਘ ਫੌਜੀ ਨੂੰ ਬੁਲੰਦਪੁਰ (ਯੂਪੀ) ਤੋਂ ਤੇ ਸ਼ਾਰਪ ਸ਼ੂਟਰ ਵਿਕਾਸ ਮਾਹਲੇ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਨੇ ਇਨ੍ਹਾਂ ਨੂੰ ਪਨਾਹ ਦੇਣ ਤੇ ਹੋਰ ਸਾਮਾਨ ਮੁਹੱਈਆ ਕਰਵਾਉਣ ਵਾਲੇ ਤਿੰਨ ਹੋਰ ਮੁਲਜ਼ਮ ਵੀ ਗ੍ਰਿਫ਼ਤਾਰ ਕਰ ਲਏ ਹਨ।