ਸ੍ਰੋਮਣੀ ਨੂੰ ਝਟਕਾ ! ਸੁਪਰੀਮ ਕੋਰਟ ਵੱਲੋ ਹਰਿਆਣਾ ਸਰਕਾਰ ਨੂੰ ਵੱਡੀ ਰਾਹਤ

ਸ੍ਰੋਮਣੀ ਨੂੰ ਝਟਕਾ ! ਸੁਪਰੀਮ ਕੋਰਟ ਵੱਲੋ ਹਰਿਆਣਾ ਸਰਕਾਰ ਨੂੰ ਵੱਡੀ ਰਾਹਤ

ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ: ਸੁਪਰੀਮ ਕੋਰਟ ਵੱਲੋ ਹਰਿਆਣਾ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ ਸੁਪਰੀਮ ਕੋਰਟ ਨੇ  ਹਰਿਆਣਾ ਸਿੱਖ ਗੁਰਦੁਆਰਾ (ਮੈਨੇਜਮੈਂਟ) ਐਕਟ 2014 ਦੀ ਹੋਂਦ ਨੂੰ ਬਰਕਰਾਰ ਰੱਖਿਆ ਅਤੇ ਐਕਟ ਦੀ ਸੰਵਿਧਾਨਕਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਕਾਨੂੰਨ ਨੂੰ ਸੰਵਿਧਾਨਕ ਮਾਨਤਾ ਮਿਲਣ 'ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਮੈਨੂੰ ਪੂਰੀ ਉਮੀਦ ਸੀ ਕਿ ਫੈਸਲਾ ਸਾਡੇ ਹੱਕ ਵਿੱਚ ਆਵੇਗਾ। ਇਹ ਰਾਜਨੀਤੀ ਦਾ ਨਹੀਂ ਧਰਮ ਦਾ ਮਾਮਲਾ ਹੈ। ਮਾਮਲਾ ਗੁਰਦੁਆਰਿਆਂ ਦੀ ਆਮਦਨ ਨਾਲ ਜੁੜਿਆ ਹੋਇਆ ਸੀ। ਹਰਿਆਣਾ ਦੇ ਗੁਰਦੁਆਰਿਆਂ ਦਾ ਪੈਸਾ ਹੋਰ ਕਿਤੇ ਜਾਂਦਾ ਸੀ, ਜੋ ਹੁਣ ਹਰਿਆਣਾ ਵਿਚ ਹੀ ਰਹੇਗਾ।