ਸ਼੍ਰੋਮਣੀ ਅਕਾਲੀ ਦਲ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜੇਗਾ

ਸ਼੍ਰੋਮਣੀ ਅਕਾਲੀ ਦਲ  ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜੇਗਾ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਅਕਾਲੀ ਦਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜੇਗਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਿਆਂ ਦੇ ਪ੍ਰਬੰਧਾਂ ਨੂੰ ਕਾਂਗਰਸੀ ਆਧੁਨਿਕ ਮਹੰਤਾਂ ਦੇ ਕੰਟਰੋਲ ਤੋਂ ਮੁਕਤ ਕਰਵਾਉਣ। ਉਨ੍ਹਾਂ ਭਾਜਪਾ ਦੀ ਮਦਦ ਨਾਲ ਇਸ ਵਿਵਸਥਾ ’ਤੇ ਕਬਜ਼ਾ ਕਰ ਲਿਆ ਹੈ। ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਪਾਰਟੀ ਇਹ ਚੋਣ ਆਪਣੇ ਚੋਣ ਨਿਸ਼ਾਨ ’ਤੇ ਲੜੇਗੀ। ਉਨ੍ਹਾਂ ਕਿਹਾ ਕਿ ਸਾਡਾ ਪੂਰਾ ਧਿਆਨ ਹਰਿਆਣਾ ਵਿਚ ਸਿੱਖਾਂ ਨੂੰ ਆਪਣੀ ਗੁਰਦੁਆਰਾ ਕਮੇਟੀ ਦਾ ਅਧਿਕਾਰ ਦਿਵਾਉਣਾ ਤੇ ਮੌਜੂਦਾ ਕਮੇਟੀ ਨੂੰ ਉਨ੍ਹਾਂ ਮੌਜੂਦਾ ਪ੍ਰਬੰਧਕਾਂ ਤੋਂ ਛੁਟਕਾਰਾ ਦਿਵਾਉਣਾ ਹੈ ਜੋ ਸਾਰੇ ਸਿਧਾਂਤਾਂ ਤੇ ਨਿਯਮਾਂ ਖ਼ਿਲਾਫ਼ ਅਧਿਕਾਰਕ ਬੈਠਕਾਂ ਵਿਚ ਅਭੱਦਰ ਭਾਸ਼ਾ ਦੀ ਵਰਤੋਂ ਕਰਦੇ ਹਨ।