ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਯੂਕੇ 'ਚ ਮਹਾਰਾਜਾ ਦਲੀਪ ਸਿੰਘ ਨੂੰ ਸ਼ਰਧਾਂਜਲੀ ਦਿੱਤੀ

ਅੰਮ੍ਰਿਤਸਰ ਟਾਈਮਜ਼
ਚੰਡੀਗੜ੍ਹ: ਇੰਗਲੈਂਡ ਪੁੱਜੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੇ ਮਹਾਰਾਜਾ ਦਲੀਪ ਸਿੰਘ ਪੁੱਤਰ ਮਹਾਰਾਜਾ ਰਣਜੀਤ ਸਿੰਘ ਦੀ ਕਬਰ 'ਤੇ ਜਾ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਚਾਚਾ ਚਮਕੌਰ ਸਿੰਘ ਸਿੱਧੂ ਨੇ ਪੁਸ਼ਟੀ ਕੀਤੀ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਯੂ.ਕੇ. 24 ਨਵੰਬਰ ਤੱਕ ਰਹਿਣਗੇ ਅਤੇ ਉਥੇ ਆਪਣੇ ਪੁੱਤਰ ਦੀ ਯਾਦ 'ਚ ਆਯੋਜਿਤ ਕੀਤੇ ਜਾ ਰਹੇ 'ਇਨਸਾਫ ਮਾਰਚ' 'ਚ ਸ਼ਾਮਲ ਹੋਣਗੇ । ਇਸ ਮਗਰੋਂ ਉਹ ਪੰਜਾਬ ਵਾਪਸ ਆ ਜਾਣਗੇ।
Comments (0)