ਬੰਦੀ ਸਿੱਖਾਂ ਦੀ ਰਿਹਾਈ ਲਈ ਜਥੇਦਾਰ ਪੰਜੋਲੀ ਵੱਲੋਂ  ਰਾਜਪਾਲ ਨੂੰ ਪੱਤਰ

ਬੰਦੀ ਸਿੱਖਾਂ ਦੀ ਰਿਹਾਈ ਲਈ ਜਥੇਦਾਰ ਪੰਜੋਲੀ ਵੱਲੋਂ  ਰਾਜਪਾਲ ਨੂੰ ਪੱਤਰ
ਜਥੇਦਾਰ ਕਰਨੈਲ ਸਿੰਘ ਪੰਜੋਲੀ

ਅੰਮ੍ਰਿਤਸਰ ਟਾਈਮਜ਼

ਫ਼ਤਹਿਗੜ੍ਹ ਸਾਹਿਬ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਦੇ ਨਾਮ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੱਤਰ ਲਿਖ ਕੇ ਬੰਦੀ ਸਿੱਖਾਂ ਦੇ ਮੁੱਦੇ ਉਭਾਰਦਿਆਂ ਜਾਣੂ ਕਰਵਾਇਆ ਕਿ ਪੰਥਕ ਸੰਘਰਸ਼ ਦੌਰਾਨ ਬੁੜੈਲ ਜੇਲ੍ਹ ਤੋਂ ਇਲਾਵਾ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਸ਼ਮਸ਼ੇਰ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਗੁਰਮੀਤ ਸਿੰਘ ਨਜ਼ਰਬੰਦ ਹਨ, ਜਿਨ੍ਹਾਂ ਦਾ ਅਦਾਲਤਾਂ ਅਤੇ ਸਰਕਾਰਾਂ ਕਦੇ ਇਨਸਾਫ਼ ਨਹੀਂ ਕਰ ਸਕੀਆਂ। ਜਥੇਦਾਰ ਪੰਜੋਲੀ ਨੇ ਦੱਸਿਆ ਕਿ ਜੇਲ੍ਹ ਵਿਚ ਲੰਬੀਆਂ ਸਜ਼ਾਵਾਂ ਭੁਗਤਣ ਬਾਅਦ ਵੀ ਸਰਕਾਰਾਂ ਬੰਦੀ ਸਿੱਖਾਂ ਬਾਰੇ ਅਜੇ ਤੱਕ ਫੈਸਲਾ ਨਹੀਂ ਕਰ ਪਾ ਰਹੀਆਂ। ਉਨ੍ਹਾਂ ਦੱਸਿਆ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਭਾਈ ਲਖਵਿੰਦਰ ਸਿੰਘ ਦੀ ਭੁੱਖ ਹੜਤਾਲ ਨੂੰ ਹਫਤੇ ਤੋਂ ਵਧ ਸਮਾਂ ਹੋ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਭੁੱਖ ਹੜਤਾਲ ’ਤੇ ਚੱਲ ਰਹੇ ਭਾਈ ਲਖਵਿੰਦਰ ਸਿੰਘ ਸਮੇਤ ਹੋਰਨਾਂ ਬੰਦੀ ਸਿੰਘਾਂ ਨਾਲ ਮੁਲਾਕਾਤ ਦਾ ਸਮਾਂ ਨਿਰਧਾਰਤ ਕੀਤਾ ਜਾਵੇ।