ਸ. ਕਿਰਪਾਲ ਸਿੰਘ ਬਡੂੰਗਰ ਦੀ ਸੁਪਤਨੀ ਬੀਬੀ ਨਿਰਮਲ ਕੌਰ ਦੇ ਅਕਾਲ ਚਲਾਣੇ ਉਤੇ ਸ. ਸਿਮਰਨਜੀਤ ਸਿੰਘ ਮਾਨ ਤੇ ਪਾਰਟੀ ਨੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ

ਸ. ਕਿਰਪਾਲ ਸਿੰਘ ਬਡੂੰਗਰ ਦੀ ਸੁਪਤਨੀ ਬੀਬੀ ਨਿਰਮਲ ਕੌਰ ਦੇ ਅਕਾਲ ਚਲਾਣੇ ਉਤੇ ਸ. ਸਿਮਰਨਜੀਤ ਸਿੰਘ ਮਾਨ ਤੇ ਪਾਰਟੀ ਨੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ, 12 ਅਗਸਤ (ਮਨਪ੍ਰੀਤ ਸਿੰਘ ਖਾਲਸਾ):- “ਸ. ਕਿਰਪਾਲ ਸਿੰਘ ਬਡੂੰਗਰ ਜੋ ਸਾਬਕਾ ਪ੍ਰਧਾਨ ਐਸ.ਜੀ.ਪੀ.ਸੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅਹਿਮ ਅਹੁਦਿਆ ਉਤੇ ਸੇਵਾ ਨਿਭਾਉਦੇ ਆ ਰਹੇ ਹਨ । ਉਨ੍ਹਾਂ ਦੇ ਧਰਮ ਸਪਤਨੀ ਬੀਬੀ ਨਿਰਮਲ ਕੌਰ ਆਪਣੇ ਸਵਾਸਾਂ ਦੀ ਪੂੰਜੀ ਸੰਪੂਰਨ ਕਰਦੇ ਹੋਏ ਬੀਤੇ ਕੁਝ ਦਿਨ ਪਹਿਲੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ ਜਿਸ ਨਾਲ ਸ. ਕਿਰਪਾਲ ਸਿੰਘ ਬਡੂੰਗਰ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰਿਕ ਮੈਬਰਾਂ, ਸੰਬੰਧੀਆਂ, ਮਿੱਤਰਾਂ, ਦੋਸਤਾਂ ਨੂੰ ਇਕ ਅਸਹਿ ਤੇ ਅਕਹਿ ਘਾਟਾ ਪਿਆ ਹੈ । ਜੋ ਕਦੀ ਵੀ ਪੂਰਾ ਨਹੀ ਹੋ ਸਕਦਾ । ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਨਾਲ ਸਮੂਲੀਅਤ ਕਰਦੇ ਹੋਏ ਉਸ ਅਕਾਲ ਪੁਰਖ ਦੇ ਚਰਨਾਂ ਵਿਚ ਵਿਛੜੀ ਪਵਿੱਤਰ ਨੇਕ ਆਤਮਾ ਦੀ ਸ਼ਾਂਤੀ ਲਈ ਜਿਥੇ ਅਰਦਾਸ ਕਰਦਾ ਹੈ, ਉਥੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸਣ ਦੀ ਵੀ ਅਰਜੋਈ ਕਰਦਾ ਹੈ ।”

ਇਸ ਦੁੱਖ ਦਾ ਪ੍ਰਗਟਾਵਾ ਸ. ਸਿਮਰਨਜੀਤ ਸਿੰਘ ਮਾਨ ਐਮ.ਪੀ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਪਾਰਟੀ ਦੇ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ, ਮਾਸਟਰ ਕਰਨੈਲ ਸਿੰਘ ਨਾਰੀਕੇ, ਪ੍ਰੋ. ਮਹਿੰਦਰਪਾਲ ਸਿੰਘ, ਕੁਸਲਪਾਲ ਸਿੰਘ ਮਾਨ, ਗੁਰਸੇਵਕ ਸਿੰਘ ਜਵਾਹਰਕੇ, ਹਰਪਾਲ ਸਿੰਘ ਬਲੇਰ, ਕੁਲਦੀਪ ਸਿੰਘ ਭਾਗੋਵਾਲ, ਅਵਤਾਰ ਸਿੰਘ ਖੱਖ, ਉਪਕਾਰ ਸਿੰਘ ਸੰਧੂ (ਸਾਰੇ ਜਰਨਲ ਸਕੱਤਰ), ਇਮਾਨ ਸਿੰਘ ਮਾਨ, ਗੋਬਿੰਦ ਸਿੰਘ ਸੰਧੂ, ਗੁਰਜੰਟ ਸਿੰਘ ਕੱਟੂ ਆਦਿ ਆਗੂਆਂ ਨੇ ਬਡੂੰਗਰ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿਚ ਸਮੂਲੀਅਤ ਕਰਦੇ ਹੋਏ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹੋਏ ਕੀਤਾ।