ਕਬੱਡੀ ਖਿਡਾਰੀ ਸੰਦੀਪ ਨੇ ਆਰਥਿਕ ਤੰਗੀ ਕਾਰਨ ਕੀਤੀ ਖੁਦਕੁਸ਼ੀ 

ਕਬੱਡੀ ਖਿਡਾਰੀ ਸੰਦੀਪ ਨੇ ਆਰਥਿਕ ਤੰਗੀ ਕਾਰਨ ਕੀਤੀ ਖੁਦਕੁਸ਼ੀ 
ਕਬੱਡੀ ਖਿਡਾਰੀ ਸੰਦੀਪ ਸਿੰਘ

ਅੰਮ੍ਰਿਤਸਰ ਟਾਈਮਜ਼

ਬੋਹਾਆਰਥਿਕ ਮੰਦਹਾਲੀ ਕਾਰਨ ਨੇੜਲੇ ਪਿੰਡ ਸੇਰਖਾਂ ਵਾਲਾ ਦੇ ਕਬੱਡੀ ਖਿਡਾਰੀ ਸੰਦੀਪ ਸਿੰਘ (21) ਨੇ ਖ਼ੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਘਰ ਦੀ ਗ਼ਰੀਬੀ ਕਾਰਨ ਉਹ ਕਈ ਦਿਨਾਂ ਤੋਂ ਪ੍ਰੇਸ਼ਾਨ ਸੀ। ਉਸ ਨੂੰ ਆਪਣੀ ਖੇਡ ਜਾਰੀ ਰੱਖਣ ਵਿੱਚ ਵੀ ਮੁਸ਼ਕਲ ਆ ਰਹੀ ਸੀ। ਬੀਤੀ ਰਾਤ ਮਾਨਸਿਕ ਤਣਾਅ ਕਾਰਨ ਉਸ ਨੇ ਜ਼ਹਿਰੀਲੀ ਦਵਾਈ ਪੀ ਲਈ। ਉਸ ਨੂੰ ਬੇਹੋਸ਼ੀ ਦੀ ਹਾਲਤ ਵਿਚ ਪਟਿਆਲਾ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਉਸ ਦੇ ਦੋ ਭਰਾ ਅੰਗਹੀਣ ਤੇ ਪਿਤਾ ਬਜ਼ੁਰਗ ਹੈ। ਉਹ ਘਰ ਵਿਚ ਇਕੱਲਾ ਹੀ ਕਮਾਉਣ ਵਾਲਾ ਸੀ। ਕਬੱਡੀ ਖਿਡਾਰੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਗ਼ਰੀਬ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਜਾਵੇ।