29 ਦਸੰਬਰ ਨੂੰ ਹੀ ਮਨਾਇਆ ਜਾਵੇਗਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

29 ਦਸੰਬਰ ਨੂੰ ਹੀ ਮਨਾਇਆ ਜਾਵੇਗਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

ਸ਼੍ਰੋਮਣੀ ਕਮੇਟੀ  ਦੀ ਸਹਿਮਤੀ ਮਗਰੋਂ ਸਿੰਘ ਸਾਹਿਬਾਨ ਨੇ ਲਿਆ ਫ਼ੈਸਲਾ

ਅੰਮ੍ਰਿਤਸਰ ਟਾਈਮਜ਼ ਬਿਊਰੋ

ਅੰਮ੍ਰਿਤਸਰ: ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾਡ਼ੇ ਤੋਂ ਇਕ ਦਿਨ ਬਾਅਦ ਯਾਨੀ 29 ਦਸੰਬਰ ਨੂੰ ਹੀ ਮਨਾਇਆ ਜਾਵੇਗਾ। ਇਹ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨ ਦੀ ਬੈਠਕ ’ਵਿਚ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾਡ਼ੇ ਦੇ ਬਿਲਕੁਲ ਨਾਲ ਆ ਰਹੇ ਸ੍ਰੀ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੀ ਤਰੀਕ ਬਦਲਣ ਲਈ ਕਈ ਸਿੱਖ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਸੀ। ਸ੍ਰੀ ਅਕਾਲ ਥਕਤ ਸਾਹਿਬ ਨੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਪੱਤਰ ਲਿਖਿਆ ਸੀ। ਇਸ ਦੇ ਜਵਾਬ ’ਚ ਸ਼੍ਰੋਮਣੀ ਕਮੇਟੀ ਨੇ ਤਰੀਕ ਨਾ ਬਦਲ ਕੇ 29 ਦਸੰਬਰ ਨੂੰ ਹੀ ਪ੍ਰਕਾਸ਼ ਪੁਰਬ ਮਨਾਉਣ ਦੀ ਸਹਿਮਤੀ ਦਿੱਤੀ ਹੈ।