ਸਿੱਖ ਸਮਾਜ ਦੇ ਮਾਣ-ਸਨਮਾਨ ਨੂੰ ਕਿਸੇ ਕਾਨੂੰਨ ਦੇ ਆਧਾਰ 'ਤੇ ਨਹੀਂ ਪਰਖਿਆ ਜਾ ਸਕਦਾ, ਯੂਸੀਸੀ ਦਾ ਹੋਵੇਗਾ ਵਿਰੋਧ: ਐਡਵੋਕੇਟ ਧਾਮੀ

ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ 8 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):-ਐਸਜੀਪੀਸੀ ਵੱਲੋਂ ਅੰਮ੍ਰਿਤਸਰ ਵਿੱਚ ਮੀਟਿੰਗ ਕੀਤੀ ਗਈ, ਜਿਸ ਵਿੱਚ ਸਿੱਖ ਸਮਾਜ ਦੇ ਬੁੱਧੀਜੀਵੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਵਿੱਚ ਇਕਸਾਰ ਸਿਵਲ ਕੋਡ ਦੀ ਕੋਈ ਲੋੜ ਨਹੀਂ, ਅਸੀਂ ਇਸ ਦਾ ਸਖ਼ਤ ਵਿਰੋਧ ਕਰਦੇ ਹਾਂ। ਇਸ ਦੇ ਨਾਲ ਹੀ ਧਾਮੀ ਨੇ ਕਿਹਾ ਕਿ ਸੰਵਿਧਾਨ ਵੀ ਅਨੇਕਤਾ ਵਿੱਚ ਏਕਤਾ ਦੇ ਸਿਧਾਂਤ ਨੂੰ ਮਾਨਤਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸਮਾਜ ਦੇ ਮਾਣ-ਸਨਮਾਨ ਨੂੰ ਕਿਸੇ ਕਾਨੂੰਨ ਦੇ ਆਧਾਰ 'ਤੇ ਨਹੀਂ ਪਰਖਿਆ ਜਾ ਸਕਦਾ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਕ ਮੀਟਿੰਗ ਹੋਈ ਸੀ ਤੇ ਮੀਟਿੰਗ ਤੋਂ ਬਾਅਦ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਜਦੋਂ ਤੱਕ ਯੂਸੀਸੀ ਦਾ ਖਰੜਾ ਸਾਡੇ ਸਾਹਮਣੇ ਨਹੀਂ ਆਉਂਦਾ ਅਸੀਂ ਇਸ ਦਾ ਵਿਰੋਧ ਨਹੀਂ ਕਰਾਂਗੇ।
Comments (0)