ਚੋਣ ਵਾਅਦੇ: ਰਾਹੁਲ ਗਾਂਧੀ ਨੇ 20 ਫੀਸਦੀ ਗਰੀਬ ਪਰਿਵਾਰਾਂ ਨੂੰ ਸਾਲਾਨਾ 72000 ਰਪਏ ਦੇਣ ਦਾ ਐਲਾਨ ਕੀਤਾ

ਚੋਣ ਵਾਅਦੇ: ਰਾਹੁਲ ਗਾਂਧੀ ਨੇ 20 ਫੀਸਦੀ ਗਰੀਬ ਪਰਿਵਾਰਾਂ ਨੂੰ ਸਾਲਾਨਾ 72000 ਰਪਏ ਦੇਣ ਦਾ ਐਲਾਨ ਕੀਤਾ

ਨਵੀਂ ਦਿੱਲੀ: ਲੋਕ ਸਭਾ ਚੋਣਾਂ ਨੇੜੇ ਆਉਂਦਿਆਂ ਸਿਆਸੀ ਪਾਰਟੀਆਂ ਹੁਣ ਵੱਡੇ-ਵੱਡੇ ਐਲਾਨ ਕਰਨਗੀਆਂ ਜੋ ਹਰ ਆਮ ਚੋਣਾਂ ਤੋਂ ਪਹਿਲਾਂ ਹੁੰਦਾ ਆਇਆ ਹੈ। ਅੱਜ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਦਿੱਲੀ ਵਿਚ ਇਕ ਪ੍ਰੈਸ ਕਾਨਫਰੰਸ ਕਰਕੇ ਵੱਡਾ ਵਾਅਦਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਚੋਣਾਂ ਜਿੱਤਣ ਤੋਂ ਬਾਅਦ ਦੇਸ਼ ਦੇ ਸਭ ਤੋਂ ਗਰੀਬ 20 ਫੀਸਦੀ ਪਰਿਵਾਰਾਂ ਨੂੰ ਹਰ ਸਾਲ 72 ਹਜ਼ਾਰ ਰੁਪਏ ਦੇਵੇਗੀ। 

ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਪੰਜ ਕਰੋੜ ਪਰਿਵਾਰਾਂ ਅਤੇ 25 ਕਰੋੜ ਲੋਕਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੀ ਮਹੀਨੇ ਦੀ 12 ਹਜ਼ਾਰ ਰੁਪਏ ਤੋਂ ਘੱਟ ਆਮਦਨ ਹੋਵੇਗੀ, ਉਨ੍ਹਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਮਤਲਬ ਕਿ ਇਹਨਾਂ ਪਰਿਵਾਰਾਂ ਨੂੰ ਸਰਕਾਰ ਹਰ ਮਹੀਨੇ 6 ਹਜ਼ਾਰ ਰੁਪਏ ਦਵੇਗੀ। 

ਇਸ ਤੋਂ ਪਹਿਲਾਂ ਦਿੱਲੀ ਵਿਚ ਆਮ ਆਦਮੀ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਚਰਚਾਵਾਂ ਦੀ ਸਥਿਤੀ ਵਿਚ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਿਸ਼ਤ ਅਤੇ ਦਿੱਲੀ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨੇ ਸੋਮਵਾਰ ਨੂੰ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਤਾਲਮੇਲ ਦਾ ਫੈਸਲਾ ਉਨ੍ਹਾਂ ਉਤੇ ਛੱਡ ਦਿੱਤਾ ਸੀ। ਹਲਾਂਕਿ ਅੱਜ ਪ੍ਰੈਸ ਮਿਲਣੀ ਦੌਰਾਨ ਰਾਹੁਲ ਗਾਂਧੀ ਨੇ ਇਸ ਗਠਜੋੜ ਸਬੰਧੀ ਕੋਈ ਗੱਲ ਨਹੀਂ ਕੀਤੀ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ