ਅਮਰੀਕਾ ਨੇ ਐਚ1ਬੀ ਵੀਜ਼ਾ ਧਾਰਕਾਂ ਨੂੰ ਦਿੱਤੀ ਰਾਹਤ

ਅਮਰੀਕਾ ਨੇ ਐਚ1ਬੀ ਵੀਜ਼ਾ ਧਾਰਕਾਂ ਨੂੰ ਦਿੱਤੀ ਰਾਹਤ

ਵਾਸ਼ਿੰਗਟਨ: ਅਮਰੀਕਾ ਨੇ ਕਰੋਨਾਵਾਇਰਸ ਮਹਾਂਮਾਰੀ ਕਰਕੇ ਮੁਲਕ ਵਿੱਚ ਫ਼ਸੇ ਹਜ਼ਾਰਾਂ ਭਾਰਤੀ ਪੇਸ਼ੇਵਰਾਂ ਨੂੰ ਵੱਡੀ ਰਾਹਤ ਦਿੰਦਿਆਂ ਐੱਚ-1ਬੀ ਵੀਜ਼ਾ ਧਾਰਕਾਂ ਦੇ ਵੀਜ਼ਿਆਂ ਦੀ ਮਿਆਦ ਵਧਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਵਿੱਚੋਂ ਵੱਡੀ ਗਿਣਤੀ ਭਾਰਤੀ ਪੇਸ਼ੇਵਰਾਂ ਨੇ ਅਮਰੀਕਾ ਵਿੱਚ ਉਨ੍ਹਾਂ ਦੀ ਠਹਿਰ ਦੀ ਮਿਆਦ ਵਧਾਉਣ ਸਬੰਧੀ ਅਰਜ਼ੀ ਦਿੱਤੀ ਸੀ। 

ਐੱਚ-1ਬੀ ਵੀਜ਼ਾ ਗੈਰ-ਪਰਵਾਸੀ ਵੀਜ਼ਾ ਹੈ, ਜਿਸ ਤਹਿਤ ਵਿਦੇਸ਼ੀ ਮੂਲ ਦੇ ਇਨ੍ਹਾਂ ਵੀਜ਼ਾ ਧਾਰਕਾਂ ਨੂੰ ਅਮਰੀਕੀ ਕੰਪਨੀਆਂ ਵਿੱਚ ਕੰਮ ਕਰਨ ਦੀ ਖੁੱਲ੍ਹ ਦਿੱਤੀ ਜਾਂਦੀ ਹੈ। ਉਂਝ ਐੱਚ-1ਬੀ ਵੀਜ਼ੇ ਲਈ ਸਿਧਾਂਤਕ ਜਾਂ ਤਕਨੀਕੀ ਮਾਹਿਰ ਹੋਣ ਦੀ ਸ਼ਰਤ ਲਾਜ਼ਮੀ ਹੈ। 

ਅਮਰੀਕਾ ਦੇ ਅੰਦਰੂਨੀ ਸੁਰੱਖਿਆ ਵਿਭਾਗ ਨੇ ਇਕ ਨਵਾਂ ਨੋਟੀਫਿਕੇਸ਼ਨ ਜਾਰੀ ਕਰਕੇ ਉਪਰੋਕਤ ਐਲਾਨ ਅਜਿਹੇ ਮੌਕੇ ਕੀਤਾ ਹੈ ਜਦੋਂ ਬਹੁਤੇ ਮੁਲਕਾਂ ਨੇ ਕਰੋਨਾਵਾਇਰਸ ਮਹਾਂਮਾਰੀ ਕਰਕੇ ਆਪਣੀਆਂ ਸਰਹੱਦਾਂ ਸੀਲ ਕਰਨ ਦੇ ਨਾਲ ਆਲਮੀ ਪੱਧਰ ’ਤੇ ਆਪਣੀਆਂ ਕੌਮਾਂਤਰੀ ਮੁਸਾਫ਼ਰ ਉਡਾਨਾਂ ਮੁਅੱਤਲ ਕਰ ਦਿੱਤੀਆਂ ਹਨ। ਯਾਤਰਾ ਪਾਬੰਦੀਆਂ ਕਰਕੇ ਵੱਡੀ ਗਿਣਤੀ ਐੱਚ-1ਬੀ ਵੀਜ਼ਾ ਧਾਰਕ ਜਲਦੀ ਹੀ ਵੀਜ਼ੇ ਦੀ ਮਿਆਦ ਮੁੱਕਣ ਕਰਕੇ ਉਥੇ ਫ਼ਸ ਜਾਣਗੇ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।