ਇਸਲਾਮ ਵਿਰੁਧ ਨਫਰਤੀ ਟਿਪਣੀਆਂ ਕਰਨ ਵਾਲੀ ਨੂਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਤੋਂ ਰਾਹਤ

ਇਸਲਾਮ ਵਿਰੁਧ ਨਫਰਤੀ ਟਿਪਣੀਆਂ ਕਰਨ ਵਾਲੀ ਨੂਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਤੋਂ ਰਾਹਤ

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ-ਭਾਜਪਾ ਦੀ ਸਾਬਕਾ ਬੁਲਾਰੀ ਨੂਪੁਰ ਸ਼ਰਮਾ ਦੀ ਗਿ੍ਫਤਾਰੀ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ।ਅਦਾਲਤ ਨੇ ਕਿਹਾ ਕਿ ਇਸ ਦੇ ਦੂਰਗਾਮੀ ਨਤੀਜੇ ਹੁੰਦੇ ਹਨ । ਪੈਗੰਬਰ ਮੁਹੰਮਦ 'ਤੇ ਕਥਿਤ ਇਤਰਾਜ਼ਯੋਗ ਟਿੱਪਣੀ ਦੇ ਚਲਦਿਆਂ ਨੂਪੁਰ ਸ਼ਰਮਾ ਖਿਲਾਫ ਕਾਰਵਾਈ ਤੇ ਗਿ੍ਫਤਾਰੀ ਦੀ ਮੰਗ ਕੀਤੀ ਗਈ ਸੀ ।ਚੀਫ ਜਸਟਿਸ ਯੂ.ਯੂ. ਲਲਿਤ, ਜਸਟਿਸ ਰਵਿੰਦਰ ਭੱਟ ਅਤੇ ਜਸਟਿਸ ਪੀ.ਐਸ. ਨਰਸਿਮਹਾ ਦੀ ਬੈਂਚ ਨੇ ਸੁਣਵਾਈ ਦੌਰਾਨ ਕਿਹਾ ਕਿ ਇਹ ਵੇਖਣ 'ਵਿਚ ਨੁਕਸਾਨ ਨਹੀਂ ਪਹੁੰਚਾਉਣ ਵਾਲਾ ਲਗਦਾ ਹੈ ਪਰ ਭਵਿੱਖ 'ਵਿਚ ਇਸ ਦੇ ਗੰਭੀਰ ਨਤੀਜੇ ਹੋ ਸਕਦੇ ਹਨ । ਬੈਂਚ ਨੇ ਕਿਹਾ ਕਿ ਅਦਾਲਤ ਨੂੰ ਨਿਰਦੇਸ਼ ਦਿੰਦੇ ਸਮੇਂ ਹਮੇਸ਼ਾ ਚੌਕਸ ਰਹਿਣਾ ਚਾਹੀਦਾ ਹੈ । ਅਦਾਲਤ ਨੇ ਪਟੀਸ਼ਨਰ ਨੂੰ ਪਟੀਸ਼ਨ ਵਾਪਸ ਲੈਣ ਦਾ ਸੁਝਾਅ ਦਿੱਤਾ । ਪਟੀਸ਼ਨ 'ਵਿਚ ਦਲੀਲ ਦਿੱਤੀ ਗਈ ਸੀ ਕਿ ਨੂਪੁਰ ਸ਼ਰਮਾ ਨੇ ਪੈਗੰਬਰ ਮੁਹੰਮਦ ਤੇ ਮੁਸਲਿਮ ਭਾਈਚਾਰੇ ਖਿਲਾਫ ਇਤਰਾਜ਼ਯੋਗ ਟਿੱਪਣੀ ਕੀਤੀ, ਇਸ ਲਈ ਉਸ ਘਟਨਾ ਦੀ ਸੁਤੰਤਰ ਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ ਸੀ। ਨਿਰਪਖ ਵਿਚਾਰਵਾਨਾਂ ਦਾ ਮੰਨਣਾ ਹੈ ਕਿ ਅਦਾਲਤ ਭਗਵੇਂ ਫਾਸ਼ੀਵਾਦ ਦੇ ਹਕ ਵਿਚ ਭੁਗਤ ਰਹੀ ਹੈ ਜੋ ਲੋਕਤੰਤਰ ਲਈ ਖਤਰਨਾਕ ਹੈ।