ਧਰਮ ਪ੍ਰਚਾਰ ਕਮੇਟੀ ਵੱਲੋਂ 19 ਅਤੇ 20 ਨਵੰਬਰ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ

ਧਰਮ ਪ੍ਰਚਾਰ ਕਮੇਟੀ ਵੱਲੋਂ 19 ਅਤੇ 20 ਨਵੰਬਰ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ 11 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਵਾਰ ਲਈ ਜਾਣ ਵਾਲੀ ਇਹ ਧਾਰਮਿਕ ਪ੍ਰੀਖਿਆ 19 ਅਤੇ 20 ਨਵੰਬਰ 2024 ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸਾਲ 2024-25 ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਦਰਜਾ ਪਹਿਲਾ ਅਤੇ ਦੂਜਾ ਦੀ ਕਰਵਾਈ ਜਾ ਰਹੀ ਧਾਰਮਿਕ ਪ੍ਰੀਖਿਆ ਲਈ ਦੇਸ਼ ਭਰ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ ਸੈਂਟਰ ਨਿਰਧਾਰਤ ਕੀਤੇ ਜਾ ਚੁੱਕੇ ਹਨ ਅਤੇ ਸਟਾਫ਼ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 19 ਅਤੇ 20 ਨਵੰਬਰ ਨੂੰ ਹੋਣ ਵਾਲੀ ਇਸ ਧਾਰਮਿਕ ਪ੍ਰੀਖਿਆ ਵਿਚ 55 ਹਜ਼ਾਰ ਦੇ ਕਰੀਬ ਵਿਦਿਆਰਥੀ ਹਿੱਸਾ ਲੈ ਰਹੇ ਹਨ, ਜਿਨ੍ਹਾਂ ਨੂੰ ਰੋਲ ਨੰਬਰ ਤੇ ਡੀਟਸ਼ੀਟ ਭੇਜੀ ਜਾ ਚੁੱਕੀ ਹੈ।

ਉਨ੍ਹਾਂ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਪ੍ਰੀਖਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਦਫ਼ਤਰ ਧਰਮ ਪ੍ਰਚਾਰ ਕਮੇਟੀ ਅਤੇ ਦਫ਼ਤਰ ਦੇ 0183-2553956, 2553957-58, ਐਕਸਟੈਨਸ਼ਨ 305, ਮੋਬਾਇਲ ਨੰਬਰ 98148-51513, 62841-17221 ’ਤੇ ਸੰਪਰਕ ਕਰ ਸਕਦੇ ਹਨ।