ਬੱਬਰ ਖਾਲਸਾ ਨਾਲ ਸਬੰਧ ਦਸ ਕੇ ਗਿ੍ਫਤਾਰ ਕੀਤੇ ਸਿੱਖ ਨੌਜਵਾਨਾਂ ਦਾ ਰਿਮਾਂਡ ਵਧਾਇਆ
ਅੰਮ੍ਰਿਤਸਰ: ਪੁਲੀਸ ਵੱਲੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਜਥੇਬੰਦੀ ਨਾਲ ਸਬੰਧ ਦੱਸ ਕੇ ਗਿ੍ਫਤਾਰ ਕੀਤੇ ਤਿੰਨ ਸਿੱਖ ਨੌਜਵਾਨਾਂ ਨੂੰ ਅੱਜ ਪੁਲੀਸ ਰਿਮਾਂਡ ਖ਼ਤਮ ਹੋਣ ਮਗਰੋਂ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਇਨ੍ਹਾਂ ਦਾ ਚਾਰ ਦਿਨ ਦਾ ਹੋਰ ਪੁਲੀਸ ਰਿਮਾਂਡ ਦੇ ਦਿੱਤਾ ਹੈ।
ਪੁਲੀਸ ਨੇ 31 ਮਈ ਨੂੰ ਬੱਬਰ ਖ਼ਾਲਸਾ ਨਾਲ ਸਬੰਧ ਦੱਸ ਕੇ ਜਗਦੇਵ ਸਿੰਘ ਅਤੇ ਰਵਿੰਦਰਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ ਤੇ ਇਨ੍ਹਾਂ ਕੋਲੋਂ ਪਿਸਤੌਲ ਬਰਾਮਦ ਹੋਣ ਦਾ ਦਾਅਵਾ ਕੀਤਾ ਸੀ। ਪੁਲੀਸ ਨੇ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਅੱਠ ਦਿਨ ਦਾ ਪੁਲੀਸ ਰਿਮਾਂਡ ਪ੍ਰਾਪਤ ਕੀਤਾ ਸੀ। ਇਨ੍ਹਾਂ ਦੇ ਰਿਮਾਂਡ ਦੌਰਾਨ ਪੁਲਿਸ ਨੇ ਇੱਕ ਹੋਰ ਸਿੱਖ ਨੌਜਵਾਨ ਹਰਚਰਨ ਸਿੰਘ ਦਿੱਲੀ ਨੂੰ ਵੀ ਕਾਬੂ ਕੀਤਾ ਗਿਆ ਸੀ। ਅੱਜ ਤਿੰਨਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਪੁਲੀਸ ਨੇ ਵਧੇਰੇ ਪੁੱਛ-ਗਿੱਛ ਲਈ ਚਾਰ ਦਿਨ ਦਾ ਪੁਲੀਸ ਰਿਮਾਂਡ ਪ੍ਰਾਪਤ ਕੀਤਾ ਹੈ। ਹੁਣ ਇਨ੍ਹਾਂ ਤਿੰਨਾਂ ਸਿੱਖ ਨੌਜਵਾਨਾਂ ਨੂੰ ਮੁੜ 12 ਜੂਨ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
Comments (0)