ਪ੍ਰਸਿੱਧ ਪੱਤਰਕਾਰ ਤਲਵਿੰਦਰ ਸਿੰਘ ਬੁੱਟਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਮੀਡੀਆ ਸਲਾਹਕਾਰ ਬਣੇ
ਅੰਮ੍ਰਿਤਸਰ ਟਾਈਮਜ਼ ਬਿਊਰੋ
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਵਲੋਂ ਪ੍ਰਸਿੱਧ ਲੇਖਕ ਤੇ ਪੱਤਰਕਾਰ ਤਲਵਿੰਦਰ ਸਿੰਘ ਬੁੱਟਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਬੁੱਟਰ ਨੂੰ ਅਹੁਦੇ ‘ਤੇ ਬਿਠਾਇਆ। ਇਸ ਮੌਕੇ ਬੁੱਟਰ ਨੇ ਆਖਿਆ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਜ਼ਿਕਰਯੋਗ ਹੈ ਕਿ ਤਲਵਿੰਦਰ ਸਿੰਘ ਬੁੱਟਰ ਪਿਛਲੇ ਦੋ ਦਹਾਕਿਆਂ ਤੋਂ ਪੰਜਾਬੀ ਪੱਤਰਕਾਰੀ ਨਾਲ ਜੁੜੇ ਹੋਏ ਹਨ ਅਤੇ ਉਹ ਸਿੱਖਾਂ ਦੇ ਧਾਰਮਿਕ ਤੇ ਪੰਥਕ ਮਾਮਲਿਆਂ ‘ਤੇ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ਵਿਚ ਨਿਰੰਤਰ ਲਿਖਦੇ ਆ ਰਹੇ ਹਨ।
Comments (0)